ਅੰਮ੍ਰਿਤਸਰ ਹਵਾਈ ਅੱਡੇ ’ਤੇ ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ
ਅੰਮ੍ਰਿਤਸਰ, 21 ਦਸੰਬਰ (ਹਿੰ. ਸ.)। ਪੰਜਾਬ ਅਤੇ ਚੰਡੀਗੜ੍ਹ ’ਚ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ। ਸੰਘਣੀ ਧੁੰਦ ਕਾਰਨ ਹੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਲਗਾਤਾਰ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਚਲਦਿਆਂ ਦੁੰਬਈ, ਦਿੱਲੀ ਅਤੇ ਮੁੰਬਈ ਤੋਂ ਇਥੇ
ਅੰਮ੍ਰਿਤਸਰ ਹਵਾਈ ਅੱਡੇ ਦਾ ਬਾਹਰੀ ਦ੍ਰਿਸ਼।


ਅੰਮ੍ਰਿਤਸਰ, 21 ਦਸੰਬਰ (ਹਿੰ. ਸ.)। ਪੰਜਾਬ ਅਤੇ ਚੰਡੀਗੜ੍ਹ ’ਚ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ। ਸੰਘਣੀ ਧੁੰਦ ਕਾਰਨ ਹੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਲਗਾਤਾਰ ਪ੍ਰਭਾਵਿਤ ਹੋ ਰਹੀਆਂ ਹਨ।

ਇਸ ਦੇ ਚਲਦਿਆਂ ਦੁੰਬਈ, ਦਿੱਲੀ ਅਤੇ ਮੁੰਬਈ ਤੋਂ ਇਥੇ ਆਉਣ ਵਾਲੀਆ ਅਤੇ ਰਵਾਨਾ ਹੋਣ ਵਾਲੀਆਂ ਉਡਾਰਾਂ ਲਗਾਤਾਰ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਕੜਾਕੇ ਦੀ ਠੰਡ ਵਿਚ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ ਰਿਹਾ ਹੈ। ਸੰਘਣੀ ਧੁੰਦ ਕਾਰਨ ਬਹੁਤ ਸਾਰੀਆ ਘਰੇਲੂ ਉਡਾਣਾਂ ਨੂੰ ਰੱਦ ਵੀ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande