
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਦਸੰਬਰ (ਹਿੰ. ਸ.)। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ. ਨਗਰ ਵੱਲੋਂ ਲੋਕ-ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਦ ਰੁੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ ਅਤੇ ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਸੈਕਟਰ-66, ਐਸ.ਏ.ਐਸ. ਨਗਰ ਵਿਖੇ 80 ਮਰੀਜ਼ਾਂ ਨੂੰ ਕੰਬਲ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ ਗਈ। ਰੈਡ ਕਰਾਸ ਦੇ ਸਕੱਤਰ ਵੱਲੋਂ ਦੱਸਿਆ ਗਿਆ ਕਿ ਇਹ ਸਮਾਨ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਹੱਈਆ ਕਰਵਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ