
ਪਟਿਆਲਾ, 22 ਦਸੰਬਰ (ਹਿੰ. ਸ.)। ਜ਼ਿਲਾ ਸਿੱਖਿਆ ਅਫਸਰ ਸੰਜੀਵ ਕੁਮਾਰ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਤੇ ਸਮੂਹ ਸਟਾਫ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਇਹ ਸੁਖਮਨੀ ਸਾਹਿਬ ਦਾ ਪਾਠ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਪ੍ਰਿੰਸੀਪਲ ਦਿਆਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਗੁਰੂ ਦਾ ਲੰਗਰ ਵੀ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਅਤੁੱਟ ਵਰਤਾਇਆ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ