ਸਰਕਾਰ ਪਛੜੀਆਂ ਸ਼ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਯਤਨਸ਼ੀਲ : ਗੁਰਵਿੰਦਰ ਸਿੰਘ ਬਹਿੜਵਾਲ
ਤਰਨਤਾਰਨ, 22 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਪੰਜਾਬ ਪਛੜੀਆਂ ਸ਼ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼ਰੇਣੀਆਂ, ਆਰਥਿਕ ਤੌਰ ‘
ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ.


ਤਰਨਤਾਰਨ, 22 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਪੰਜਾਬ ਪਛੜੀਆਂ ਸ਼ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ, ਤਰਨ ਤਾਰਨ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਪਛੜੀਆਂ ਸ਼ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਪਛੜੀਆਂ ਸ਼ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਅੱਗੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕਿ੍ਰਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦੇ ਵਿਰੁੱਧ 1-4-2025 ਤੋਂ 30-11-2025 ਤੱਕ 219 ਲਾਭਪਾਤਰੀਆਂ ਨੂੰ 7.22 ਕਰੋੜ ਰੁਪਏ ਦੇ ਕਰਜੇ ਵੰਡੇ ਗਏ ਅਤੇ ਸਿੱਧਾ ਕਰਜਾ ਸਕੀਮ ਅਧੀਨ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 18 ਲਾਭਪਾਤਰੀਆਂ ਨੂੰ 35.80 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸ ਤਰ੍ਹਾਂ ਇਸ ਵਿੱਤੀ ਸਾਲ ਦੌਰਾਨ ਦੋਨਾਂ ਕਰਜਾ ਸਕੀਮਾਂ ਅਧੀਨ 237 ਲਾਭਪਾਤਰੀਆਂ ਨੂੰ ਕੁੱਲ 7.58 ਕਰੋੜ ਰੁਪਏ ਦੇ ਕਰਜੇ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਦਿੱਤੇ ਜਾ ਚੁੱਕੇ ਹਨ। ਐਨ.ਐਮ.ਡੀ. ਸਕੀਮ ਅਧੀਨ ਮਿਤੀ 19-12-2025 ਤੱਕ ਕੁੱਲ 129 ਲਾਭਪਾਤਰੀਆਂ ਦੇ 4.51 ਕਰੋੜ ਰੁਪਏ ਦੇ ਕਰਜੇ ਮਨਜ਼ੂਰ ਕੀਤੇ ਜਾ ਚੁੱਕੇ ਹਨ।

ਚੇਅਰਮੈਨ ਬਹਿੜਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਜਿਹੇ ਯਤਨ ਜਾਰੀ ਰਹਿਣਗੇ।

------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande