ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 22 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕ
ਵਿਧਾਇਕ ਸ਼ੈਰੀ ਕਲਸੀ.


ਬਟਾਲਾ, 22 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸੁਕਰਗੁਜਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ‘ਸ਼ਹੀਦੀ ਦਿਵਸ‘ (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮਾਂ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿੱਖਾਂ ਦੇ ਪੰਜ ਸਿੱਖ ਤਖਤ ਸਾਹਿਬਾਨਾਂ ਵਿੱਚੋਂ ਤਿੰਨ ਤਖ਼ਤ ਪੰਜਾਬ ਵਿੱਚ ਸਥਿਤ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਤਖਤ ਸਾਹਿਬਾਨਾਂ ਦੀ ਸਥਾਪਨਾ ਵਾਲੇ ਤਿੰਨਾਂ ਸ਼ਹਿਰਾਂ ਨੂੰ ਹੁਣ ਅਧਿਕਾਰਤ ਤੌਰ ‘ਤੇ ਰੂਹਾਨੀਅਤ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਆਉਣ ਵਾਲੇ ਸਰਧਾਲੂਆਂ ਲਈ ਸਾਰੀਆਂ ਜਰੂਰੀ ਸਹੂਲਤਾਂ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਇਨ੍ਹਾਂ ਸ਼ਹਿਰਾਂ ਵਿੱਚ ਈ-ਰਿਕਸ਼ਾ, ਮਿੰਨੀ-ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande