ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ
ਬਟਾਲਾ, 22 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਅੰਦਰ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸਦੇ ਚੱਲਦਿਆਂ ਵਾਰਡ ਨੰਬਰ 18 ਵਿੱਚ ਵਾਟਰ ਸਪਲਾਈ ਦੀ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਇੰਚਾਰਜ ਦਵਿੰਦ
ਵਾਰਡ ਨੰਬਰ 18 ਵਿੱਚ ਵਾਟਰ ਸਪਲਾਈ ਦੀ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਏ ਜਾਣ ਦਾ ਦ੍ਰਿਸ਼.


ਬਟਾਲਾ, 22 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਅੰਦਰ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸਦੇ ਚੱਲਦਿਆਂ ਵਾਰਡ ਨੰਬਰ 18 ਵਿੱਚ ਵਾਟਰ ਸਪਲਾਈ ਦੀ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਇੰਚਾਰਜ ਦਵਿੰਦਰ ਸਿੰਘ ਬਟਾਲਵੀ, ਪ੍ਰਧਾਨ ਵੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ ਸਮੇਤ ਵੀਰਜ ਵਾਸੀ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਸ਼ੁਰੂ ਕੀਤਾ ਗਿਆ ਹੈ ਅਤੇ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਆਦਿ ਦੀ ਉਸਾਰੀ ਕਰਵਾਈ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande