ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ
ਅੰਮ੍ਰਿਤਸਰ, 22 ਦਸੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾ
ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ


ਅੰਮ੍ਰਿਤਸਰ, 22 ਦਸੰਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਬਾਰੇ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸਿੱਖ ਨੌਜੁਆਨੀ ਲਈ ਮਾਰਗ ਦਰਸ਼ਨ ਹੈ।

ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਦਰਜ ਇਨ੍ਹਾਂ ਸ਼ਹਾਦਤਾਂ ਦੀ ਗਾਥਾ ਪੜ੍ਹ-ਸੁਣ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande