ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਊ ਭਲਾਈ ਕੈਂਪ
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਹਿੰ. ਸ.)। ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,
ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਏ ਗਊ ਭਲਾਈ ਕੈਂਪ ਦਾ ਦ੍ਰਿਸ਼.


ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਹਿੰ. ਸ.)। ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ, ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ।

ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ।

ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande