ਬਾਲ ਭਿੱਖਿਆ ਮੁਕਤ ਲੁਧਿਆਣਾ ਮੁਹਿੰਮ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਕਰਵਾਇਆ ਦਾਖਲ
ਲੁਧਿਆਣਾ, 24 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਮੁਕਤ ਲੁਧਿਆਣਾ ਅਭਿਆਨ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ। ਜ਼ਿਲ੍
ਬਾਲ ਭਿੱਖਿਆ ਮੁਕਤ ਲੁਧਿਆਣਾ ਅਭਿਆਨ ਤਹਿਤ ਰੈਸਕਿਊ ਕੀਤੇ 11 ਬੱਚੇ।


ਲੁਧਿਆਣਾ, 24 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਮੁਕਤ ਲੁਧਿਆਣਾ ਅਭਿਆਨ ਤਹਿਤ ਰੈਸਕਿਊ ਕੀਤੇ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਚੈਕਿੰਗ ਦੌਰਾਨ ਭੀਖ ਮੰਗ ਰਹੇ 31 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 31 ਬੱਚਿਆਂ ਵਿੱਚੋਂ 11 ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਜਿਨ੍ਹਾਂ ਵਿੱਚ ਇੰਦਰਾ ਕਲੋਨੀ, ਨੇੜੇ ਬੱਸ ਸਟੈਂਡ ਦੇ 5 ਬੱਚਿਆਂ ਨੂੰ ਸਕੂਲ ਆਫ ਐਮੀਨੈਂਸ, ਮਾਡਲ ਟਾਊਨ, ਲੁਧਿਆਣਾ ਜਦਕਿ 6 ਬੱਚਿਆਂ ਨੂੰ ਨੇੜੇ ਬਿਜਲੀ ਘਰ, ਗਿਆਸਪੁਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਦਾਖਲ ਕਰਵਾਇਆ ਗਿਆ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਡਿੰਪਲ ਮਦਾਨ ਵੱਲੋ ਦੱਸਿਆ ਗਿਆ ਕਿ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋ ਸਕੂਲੀ ਵਰਦੀਆਂ, ਕਿਤਾਬਾਂ, ਮਿਡ ਡੇ ਮੀਲ, ਵਜੀਫਾ ਆਦਿ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਬੱਚਿਆਂ ਦਾ ਸਕੂਲਾਂ ਵਿੱਚ ਦਾਖਲਾ ਕਰਵਾਉਂਦੇ ਦੱਸਿਆ ਕਿ ਜੋ ਬੱਚੇ ਸਪਾਨਸ਼ਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਉਹਨਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande