
ਫਰੀਦਕੋਟ 24 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਹਲਕੇ ਦੇ ਪਿੰਡ ਗੁੱਜਰ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ।
ਵਿਧਾਇਕ ਸੇਖੋਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਵਿੱਚ ਯਾਤਰਾ, ਰਹਿਣ-ਸਹਿਣ ਅਤੇ ਭੋਜਨ ਦੀ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਨਾਗਰਿਕ ਧਾਰਮਿਕ ਯਾਤਰਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਯਾਤਰੀਆਂ ਨੂੰ ਸੁਖਮਈ, ਸੁਰੱਖਿਅਤ ਅਤੇ ਸਫਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਹਰ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ