ਪੰਜਾਬ ਸਰਕਾਰ ਨੇ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ : ਵਿਧਾਇਕ ਸਰਵਨ ਸਿੰਘ ਧੁੰਨ
ਖੇਮਕਰਨ/ਤਰਨ ਤਾਰਨ, 24 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895
ਵਿਧਾਇਕ ਸਰਵਨ ਸਿੰਘ ਧੁੰਨ.


ਖੇਮਕਰਨ/ਤਰਨ ਤਾਰਨ, 24 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ, ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰ ਸਕਣ।

ਵਿਧਾਇਕ ਸਰਵਨ ਸਿੰਘ ਧੁੰਨ ਨੇ ਅੱਗੇ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇਸ ਮਦ ਅਧੀਨ 1170 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦਾ ਲਾਭ ਪਾਰਦਰਸ਼ੀ ਅਤੇ ਸਰਲ ਪ੍ਰਕਿਰਿਆ ਰਾਹੀਂ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।

-------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande