ਮੋਹਾਲ਼ੀ ਪੁਲਿਸ ਨੇ ਦੋ ਜਣੇ ਇੱਕ ਅਤੇ 2 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ (ਹਿੰ. ਸ.)। ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਤਲਵਿੰਦਰ ਸਿੰਘ, ਕਪਤ
ਮੋਹਾਲ਼ੀ ਪੁਲਿਸ ਦੀ ਗ੍ਰਿਫਤ 'ਚ ਦੋ ਜਣੇ ਜਿਨ੍ਹਾਂ ਨੁੰ 1 ਅਤੇ 2 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ.


ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ (ਹਿੰ. ਸ.)। ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਅਪਰੇਸ਼ਨ), ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ .32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 23-12-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਨੇੜੇ ਕ੍ਰਿਸ਼ਚਨ ਸਕੂਲ, ਖਰੜ੍ਹ ਮੌਜੂਦ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੀ ਬਿਨਾਂ ਤੇ ਕਾਰ ਨੰ: CH04-E-5425 ਮਾਰਕਾ ਸਕੌਡਾ ਰੰਗ ਕਾਲ਼ਾ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ, ਨੂੰ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਤੌਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਹੋਏ। ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 444 ਮਿਤੀ 23-12-2025 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।

ਪੁੱਛਗਿੱਛ ਦੋਸ਼ੀ:-

1. ਦੋਸ਼ੀ ਜਗਤਾਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਜਿੰਦਰਗੜ੍ਹ ਥਾਣਾ ਬਡਾਲ਼ੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਸਦੀ ਉਮਰ ਕ੍ਰੀਬ 46 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਥਾਣਿਆਂ ਵਿੱਚ 03 ਨਸ਼ਾ ਤਸਕਰੀ ਦੇ ਮੁਕੱਦਮੇ ਅਤੇ ਥਾਣਾ ਰਾਜਪੁਰਾ ਵਿਖੇ ਇੱਕ ਕਤਲ ਕੇਸ ਦਾ ਮੁਕੱਦਮਾ ਵੀ ਦਰਜ ਹੈ।

2. ਦੋਸ਼ੀ ਦੰਸ਼ਵੀਰ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਕਲੌੜ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਸਦੀ ਉਮਰ ਕ੍ਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਣਵਿਆਹਿਆ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਅਸਲਾ/ਗੋਲੀ-ਸਿੱਕਾ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਏ ਸੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande