ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਹਰੀਕੇ ਤੋਂ ਰਾਜ ਪੱਧਰੀ ਏਕੀਕ੍ਰਿਤ ਸਿਹਤ ਮੁਹਿੰਮ ਦੀ ਸ਼ੁਰੂਆਤ
ਹਰੀਕੇ/ਤਰਨ ਤਾਰਨ, 24 ਦਸੰਬਰ (ਹਿੰ. ਸ.)। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਹਰੀਕੇ ਪੱਤਣ ਤੋਂ ਰਾਜ ਪੱਧਰੀ ਏਕੀਕ੍ਰਿਤ ਸਿਹਤ ਮੁਹਿੰਮ (ਇੰਟੈਗਰੇਟਿਡ ਹੈਲਥ ਕੰਪੇਨ) ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਪੱਟੀ ਸਿਮਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪੰਜਾਬ ਸਟੇਟ ਏਡਜ਼
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਹਰੀਕੇ ਤੋਂ ਰਾਜ ਪੱਧਰੀ ਏਕੀਕ੍ਰਿਤ ਸਿਹਤ ਮੁਹਿੰਮ ਦੀ ਸ਼ੁਰੂਆਤ ਕੀਤੇ ਜਾਣ ਦਾ ਦ੍ਰਿਸ਼


ਹਰੀਕੇ/ਤਰਨ ਤਾਰਨ, 24 ਦਸੰਬਰ (ਹਿੰ. ਸ.)। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਹਰੀਕੇ ਪੱਤਣ ਤੋਂ ਰਾਜ ਪੱਧਰੀ ਏਕੀਕ੍ਰਿਤ ਸਿਹਤ ਮੁਹਿੰਮ (ਇੰਟੈਗਰੇਟਿਡ ਹੈਲਥ ਕੰਪੇਨ) ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਪੱਟੀ ਸਿਮਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਐਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ, ਜੋਆਂਇੰਟ ਡਾਇਰੈਕਟਰ (ਪ੍ਰੀਵੇਂਸ਼ਨ ਡਿਵੀਜ਼ਨ) ਡਾ. ਮੀਨੂੰ, ਜੋਆਂਇੰਟ ਡਾਇਰੈਕਟਰ (ਸੀ.ਅੱੈਸ.ਟੀ.) ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਡਾ. ਹਰਪ੍ਰੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਐੱਸ.ਡੀ.ਐੱਮ. ਪੱਟੀ ਸਿਮਰਨਜੀਤ ਸਿੰਘ ਨੇ ਅਧਿਕਾਰਤ ਤੌਰ `ਤੇ ਰਾਜ ਪੱਧਰੀ ਏਕੀਕ੍ਰਿਤ ਸਿਹਤ ਮੁਹਿੰਮ (ਇੰਟੈਗਰੇਟਿਡ ਹੈਲਥ ਕੰਪੇਨ) ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਲੋਕਾਂ ਨੂੰ ਐੱਚ.ਆਈ.ਵੀ., ਐੱਸ.ਟੀ.ਆਈ., ਹੈਪੇਟਾਈਟਸ ਬੀ ਅਤੇ ਸੀ ਅਤੇ ਟੀਬੀ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਆਪਣਾ ਅਹਿਮ ਰੋਲ ਅਦਾ ਕਰੇਗੀ। ਅੱਜ ਦੀ ਮੁਹਿੰਮ ਦੌਰਾਨ ਰੈਸਟ ਹਾਊਸ ਹਰੀਕੇ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਸ਼ੇਸ਼ ਕੈਂਪ ਲਗਾ ਕੇ ਸਮਾਗਮ ਵਿੱਚ ਹਾਜ਼ਰ ਲੋਕਾਂ ਦੇ ਐੱਚ.ਆਈ.ਵੀ., ਐੱਸ.ਟੀ.ਆਈ., ਹੈਪੇਟਾਈਟਸ ਬੀ ਅਤੇ ਸੀ ਅਤੇ ਟੀਬੀ ਦੇ ਟੈਸਟ ਵੀ ਕੀਤੇ ਗਏ।

ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਐਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ ਨੇ ਦੱਸਿਆ ਕਿ ਇਹ ਮੁਹਿੰਮ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜ਼ੇਸ਼ਨ (ਐੱਨ.ਏ.ਸੀ.ਓ.), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੀ ਇੱਕ ਪ੍ਰਮੁੱਖ ਪਹਿਲ ਹੈ। ਇਸਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਉਦੇਸ਼ ਉਹਨਾਂ ਖੇਤਰਾਂ ’ਤੇ ਧਿਆਨ ਕੇਂਦ੍ਰਿਤ ਕਰਨਾ ਹੈ ਜਿੱਥੇ ਅਧਿਕ ਖ਼ਤਰੇ ਵਾਲੀ ਆਬਾਦੀ ਵਿੱਚ ਦੇ ਮਾਮਲੇ ਵੱਧ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਦੌਰਾਨ ਐੱਚ.ਆਈ.ਵੀ., ਐੱਸ.ਟੀ.ਆਈ. ਹੈਪਾਟਾਈਟਿਸ ਬੀ ਅਤੇ ਸੀ ਅਤੇ ਟੀਬੀ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਸਮੇਂ-ਸਿਰ ਪਛਾਣ ਕਰਕੇ ਪ੍ਰਭਾਵਿਤ ਵਿਅਕਤੀਆਂ ਨੂੰ ਉਚਿਤ ਇਲਾਜ ਅਤੇ ਸਿਹਤ ਸੇਵਾਵਾਂ ਨਾਲ ਜੋੜਿਆ ਜਾਵੇਗਾ।

ਡਾ. ਵਿਸ਼ਾਲ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਵਿੱਚ ਇਹ ਮੁਹਿੰਮ ਤਰਨ ਤਾਰਨ, ਬਠਿੰਡਾ, ਫ਼ਾਜ਼ਲਿਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਲੁਧਿਆਣਾ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਕਾਉਂਸਲਿੰਗ ਸੇਵਾਵਾਂ, ਖ਼ਤਰੇ ਅਤੇ ਅਸੁਰੱਖਿਆ ਦਾ ਮੁਲਾਂਕਣ, ਸ਼ੱਕੀ ਮਾਮਲਿਆਂ ਦੀ ਟੀਬੀ ਜਾਂਚ, ਐੱਚ.ਆਈ.ਵੀ. ਦੀ ਜਾਂਚ ਕਰਕੇ ਮਰੀਜ਼ਾਂ ਨੂੰ ਏ.ਆਰ.ਟੀ. ਕੇਂਦਰਾਂ ਨਾਲ ਜੋੜਨਾ, ਅੱੈਸ.ਟੀ.ਆਈ. ਦੀ ਜਾਂਚ ਅਤੇ ਇਲਾਜ ਅਤੇ ਹੈਪਾਟਾਈਟਿਸ ਬੀ ਅਤੇ ਸੀ ਦੀ ਜਾਂਚ ਅਤੇ ਇਲਾਜ ਨਾਲ ਜੋੜਨ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਡਾਇਬਟੀਜ਼ (ਸ਼ੂਗਰ), ਉੱਚ ਰਕਤਚਾਪ (ਬਲੱਡ ਪ੍ਰੈਸ਼ਰ) ਅਤੇ ਅਨੀਮੀਆ ਦੀ ਸਕ੍ਰੀਨਿੰਗ ਅਤੇ ਇਲਾਜ ਲਈ ਰੈਫਰਲ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ ਅਤੇ ਸਥਾਨਕ ਲੋੜਾਂ ਅਨੁਸਾਰ ਹੋਰ ਸਿਹਤ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।

ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਟੀਬੀ, ਹੈਪਾਟਾਈਟਿਸ ਅਤੇ ਮਾਨਸਿਕ ਸਿਹਤ ਦੇ ਨਾਲ ਨਾਲ ਪੰਚਾਇਤੀ ਰਾਜ ਵਿਭਾਗ, ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਆਪਸੀ ਤਾਲਮੇਲ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੌਰਾਨ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ, ਇਲਾਜ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਵਧਾ ਕੇ ਖ਼ਤਰੇ ਵਾਲੀ ਆਬਾਦੀ ਦੇ ਸਮੁੱਚੇ ਸਿਹਤ ਨਤੀਜਿਆਂ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

-----------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande