
ਫਤਹਿਗੜ੍ਹ ਸਾਹਿਬ, 25 ਦਸੰਬਰ (ਹਿੰ. ਸ.)।
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਚੋਣ ਦਫਤਰ ਅਤੇ ਸਵੀਪ ਜਿਲ੍ਹਾ ਨੋਡਲ ਅਫ਼ਸਰ ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਦੇ ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਐਪਸ ਸਬੰਧੀ ਜਾਗਰੂਕਤਾ ਸਟਾਲ ਲਗਾਈਆਂ ਗਈਆਂ ਜਿਸ ਵਿਚ ਨਵੀਂ ਵੋਟ ਬਣਵਾਉਣ, ਵੋਟ ਕੱਟਣ, ਸੋਧ ਕਰਵਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਬੀ.ਐਲ.ਓ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਬੁੱਕ ਏ ਕਾਲ ਵਿਦ ਬੀਐਲਓ ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਨੂੰ ਵੀ ਫੋਲੋ ਕਰਨ ਸਬੰਧੀ ਜਾਣੂ ਕਰਵਾਇਆ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ