ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ
ਫਤਹਿਗੜ੍ਹ ਸਾਹਿਬ, 25 ਦਸੰਬਰ (ਹਿੰ. ਸ.)।ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ ਹੋ ਗਿਆ ਹੈ। ਸ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਖ਼ੂਨਦਾਨ ਕੈਂਪ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ


ਫਤਹਿਗੜ੍ਹ ਸਾਹਿਬ, 25 ਦਸੰਬਰ (ਹਿੰ. ਸ.)।ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ ਹੋ ਗਿਆ ਹੈ।

ਸਮਾਗਮ ਵਿੱਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਨੋਖੀ, ਬੇਮਿਸਾਲ ਅਤੇ ਪ੍ਰੇਰਣਾਦਾਇਕ ਮਿਸਾਲ ਹੈ। ਉਹਨਾਂ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਕੁਰਬਾਨੀਆਂ ਦੀ ਪ੍ਰਤੀਕ ਹੈ ਅਤੇ ਇੱਥੇ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਸਾਡੀ ਆਪਣੀ ਜ਼ਿੰਮੇਵਾਰੀ ਅਤੇ ਸਮਾਜਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਹੈਲਪਲਾਈਨ ਨੰਬਰ 104 ਉੱਤੇ ਆਪਣੇ ਆਪ ਨੂੰ ਖੂਨਦਾਨੀ ਵਜੋਂ ਰਜਿਸਟਰ ਕਰਵਾ ਕੇ ਮਹਾਂਦਾਨ ਦੀ ਇਸ ਮੁਹਿੰਮ ਦਾ ਹਿੱਸਾ ਬਣਨ।

ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਦੇ ਪਵਿੱਤਰ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਲਈ ਕੀਤੀਆਂ ਇਹ ਕੋਸ਼ਿਸ਼ਾਂ ਸ੍ਰੇਸ਼ਠ ਮਨੁੱਖੀ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ। ਉਹਨਾਂ ਕਿਹਾ ਕਿ ਖ਼ੂਨਦਾਨ ਜੀਵਨ-ਦਾਨ ਹੈ ਅਤੇ ਇਸ ਪਵਿੱਤਰ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ।

ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਉੱਚ-ਪੱਧਰੀ ਮੈਡੀਕਲ ਟੀਮ ਵੱਲੋਂ ਸੁਰੱਖਿਆ ਮਿਆਰਾਂ ਦੀ ਪੂਰੀ ਪਾਲਣਾ ਕਰਦੇ ਹੋਏ ਖ਼ੂਨ ਇਕੱਤਰ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande