
ਮਾਨਸਾ, 25 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮਾਨਸਾ ਅਤੇ ਹਲਕਾ ਸਰਦੂਲਗੜ੍ਹ ਤੋਂ ਬੱਸਾਂ ਰਵਾਨਾ ਕੀਤੀਆਂ ਗਈਆਂ।
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਅਕਲੀਆ ਤੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜਥੇ ਨਾਲ ਬੱਸ ਰਵਾਨਾ ਕੀਤੀ ਗਈ। ਓਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ।
ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਖੋਖਰ ਕਲਾਂ ਤੋਂ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਯਾਤਰਾ ਲਈ 40 ਸ਼ਰਧਾਲੂਆਂ ਦੇ ਜਥੇ ਵਾਲੀ ਬੱਸ ਰਵਾਨਾ ਕੀਤੀ ਗਈ। ਓਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ