ਡਿਪਟੀ ਕਮਿਸ਼ਨਰ ਵਲੋਂ ਨਗਰ ਨਿਗਮ/ ਕੌਂਸਲਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਜਲੰਧਰ, 25 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ/ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਜਿਹੀਆਂ ਬੇਅਬਾਦ ਤੇ ਅਣਵਰਤੀਆਂ ਥਾਵਾਂ, ਜਿਨ੍ਹਾਂ ਦੀ ਨਸ਼ੇ ਦੇ ਆਦੀ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ, ਦਾ ਢੁ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।


ਜਲੰਧਰ, 25 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ/ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਅਜਿਹੀਆਂ ਬੇਅਬਾਦ ਤੇ ਅਣਵਰਤੀਆਂ ਥਾਵਾਂ, ਜਿਨ੍ਹਾਂ ਦੀ ਨਸ਼ੇ ਦੇ ਆਦੀ ਵਿਅਕਤੀਆਂ ਵੱਲੋਂ ਨਸ਼ੇ ਦੇ ਸੇਵਨ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ, ਦਾ ਢੁੱਕਵਾਂ ਰੱਖ-ਰਖਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਥੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਸਾਫ-ਸਫਾਈ, ਲਾਈਟਾਂ ਦਾ ਪ੍ਰਬੰਧ, ਚਾਰਦਿਵਾਰੀ ਆਦਿ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਪਾਰਕ, ਖੇਡ ਮੈਦਾਨ, ਜਿੰਮ, ਰਨਿੰਗ ਟਰੈਕ ਆਦਿ ਵਿਚ ਤਬਦੀਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ।

ਉਨ੍ਹਾਂ ਪਿੰਡਾਂ ਵਿੱਚ ਵੀ ਇਸੇ ਤਰਜ਼ ’ਤੇ ਪੰਚਾਇਤਾਂ ਤੇ ਨੰਬਰਦਾਰਾਂ ਦੀ ਮਦਦ ਨਾਲ ਅਜਿਹੇ ਖੇਤਰਾਂ ਨੂੰ ਉਸਾਰੂ ਗਤੀਵਿਧੀਆਂ ਲਈ ਵਰਤੇ ਜਾਣ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਡਾ. ਅਗਰਵਾਲ ਨੇ ਪੁਲਿਸ ਵਿਭਾਗ ਨੂੰ ਅਜਿਹੀਆਂ ਥਾਵਾਂ ’ਤੇ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਵੀ ਕੀਤੀ। ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਪੱਧਰ ’ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande