ਨਸ਼ੀਲੇ ਪਦਾਰਥ ਸਮੇਤ ਇੱਕ ਤਸਕਰ ਗ੍ਰਿਫ਼ਤਾਰ
ਗਵਾਲਪਾੜਾ (ਅਸਾਮ), 25 ਦਸੰਬਰ (ਹਿੰ.ਸ.)। ਪੁਲਿਸ ਨੇ ਗਵਾਲਪਾੜਾ ਜ਼ਿਲ੍ਹੇ ਦੇ ਸਿਮਲੀਤੋਲਾ ਖੇਤਰ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ''ਤੇ ਕੀਤੀ ਗਈ ਕਾਰਵਾਈ ਦੌਰਾਨ, ਇਲਾਕੇ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ
ਨਸ਼ੀਲੇ ਪਦਾਰਥ ਸਮੇਤ ਇੱਕ ਤਸਕਰ ਗ੍ਰਿਫ਼ਤਾਰ


ਗਵਾਲਪਾੜਾ (ਅਸਾਮ), 25 ਦਸੰਬਰ (ਹਿੰ.ਸ.)। ਪੁਲਿਸ ਨੇ ਗਵਾਲਪਾੜਾ ਜ਼ਿਲ੍ਹੇ ਦੇ ਸਿਮਲੀਤੋਲਾ ਖੇਤਰ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ, ਇਲਾਕੇ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਹਾਂਗੀਰ ਆਲਮ ਵਜੋਂ ਹੋਈ ਹੈ, ਜੋ ਕਿ ਬਾਘਮਾਰਾ ਚਰ (ਨਦੀ ਵਗਦਾ ਖੇਤਰ) ਦਾ ਰਹਿਣ ਵਾਲਾ ਹੈ। ਗ੍ਰਿਫ਼ਤਾਰ ਮੁਲਜ਼ਮ ਤੋਂ 11 ਛੋਟੇ ਪਲਾਸਟਿਕ ਬੈਗਾਂ ਵਿੱਚ ਪੈਕ ਕੀਤੇ 14.95 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।

ਗ੍ਰਿਫ਼ਤਾਰ ਮੁਲਜ਼ਮ ਤੋਂ ਪੁਲਿਸ ਨੇ 30 ਪਾਬੰਦੀਸ਼ੁਦਾ ਨਸ਼ੀਲੀਆਂ ਟੈਬਲੇਟ ਵੀ ਬਰਾਮਦ ਹੋਈਆਂ ਹਨ। ਪੁਲਿਸ ਨੇ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ ਅਤੇ ਗ੍ਰਿਫ਼ਤਾਰ ਤਸਕਰ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande