ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਮਾਰਕਿਟ ਕਮੇਟੀ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ: ਚੇਅਰਮੈਨ ਮਾਨਿਕ ਮਹਿਤਾ
ਬਟਾਲਾ, 26 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਕੀਤਾ। ਚੇਅਰਮ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ  ਮਾਰਕੀਟ ਕਮੇਟੀ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।


ਬਟਾਲਾ, 26 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਬਟਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਕੀਤਾ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ।ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੇੜੇ ਸ਼ਾਨਦਾਰ ਟਾਵਰ ਕਲਾਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। ਪਰ ਜਦੋ ਦਾ ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande