ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਹੋਏ ਨਤਮਸਤਕ
ਫਤਹਿਗੜ੍ਹ ਸਾਹਿਬ, 26 ਦਸੰਬਰ (ਹਿੰ. ਸ.)। ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ, ਖੰਨਾ ਤੋਂ ਸੰਗਤੀ ਰੂਪ ਵਿੱਚ ਪੈਦਲ ਯਾਤਰਾ ਕਰ ਕੇ ਰਤਨਹੇੜੀ, ਭਾਦਲਾ, ਡਡਹੇੜੀ ਅਤੇ ਡੇਰਾ ਮੀਰ ਮੀਰਾ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤ
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਣ ਮੌਕੇ.


ਫਤਹਿਗੜ੍ਹ ਸਾਹਿਬ, 26 ਦਸੰਬਰ (ਹਿੰ. ਸ.)। ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ, ਖੰਨਾ ਤੋਂ ਸੰਗਤੀ ਰੂਪ ਵਿੱਚ ਪੈਦਲ ਯਾਤਰਾ ਕਰ ਕੇ ਰਤਨਹੇੜੀ, ਭਾਦਲਾ, ਡਡਹੇੜੀ ਅਤੇ ਡੇਰਾ ਮੀਰ ਮੀਰਾ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹੋ ਰਹੀ ਸ਼ਹੀਦੀ ਸਭਾ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜ ਕੇ ਨਤਮਸਤਕ ਹੋਏ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਜੇਕਰ ਅਸੀਂ ਧਾਰਮਿਕ ਅਜ਼ਾਦੀ ਮਾਣ ਰਹੇ ਹਾਂ ਤਾਂ ਇਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸਰਬੰਸ ਵਾਰੇ ਜਾਣ ਸਦਕਾ ਹੀ ਹੈ। ਐਨੀਆਂ ਵੱਡੀਆਂ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀ। ਉਹਨਾਂ ਕਿਹਾ ਕਿ ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਆਏ ਹਨ ਕਿ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇ ਅਤੇ ਐਨੀ ਚੜ੍ਹਦੀਕਲਾ ਹੋਵੇ ਕਿ ਜਿਵੇਂ ਪਹਿਲਾਂ ਸੂਬਾ ਪੰਜਾਬ, ਦੇਸ਼ ਵਿੱਚੋਂ ਪਹਿਲੇ ਨੰਬਰ ਉੱਤੇ ਹੁੰਦਾ ਸੀ, ਓਵੇਂ ਮੁੜ ਪਹਿਲੇ ਨੰਬਰ ਉੱਤੇ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲ ਪੁਰਖ ਆਪਣਾ ਮਿਹਰ ਭਰਿਆ ਹੱਥ ਰੱਖੇ ਤੇ ਪੰਜਾਬ ਸਰਕਾਰ ਦਿਨ ਰਾਤ ਇੱਕ ਕਰ ਕੇ ਕੰਮ ਕਰੇ ਅਤੇ ਸੂਬਾ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇ। ਉਹਨਾਂ ਕਿਹਾ ਕਿ ਉਹ ਜੱਥੇ ਦੇ ਰੂਪ ਵਿੱਚ ਅਰਦਾਸ ਕਰ ਕੇ ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ, ਖੰਨਾ ਤੋਂ ਤੁਰੇ ਸਨ ਤੇ ਜੱਥਾ ਪੂਰੀ ਚੜ੍ਹਦੀਕਲਾ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੁੱਜਿਆ ਹੈ।

ਕੈਬਨਿਟ ਮੰਤਰੀ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਦਾ ਮਨਾਂ ਵਿੱਚ ਵਸਾ ਕੇ ਰੱਖਦੇ ਹੋਏ ਸਮਾਜ ਸੇਵਾ ਦੇ ਕਾਰਜ ਕੀਤੇ ਜਾਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande