ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਨਿਗਮ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਕਰਵਾਇਆ
ਬਰਨਾਲਾ, 26 ਦਸੰਬਰ (ਹਿੰ. ਸ.)। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਬਰਨਾਲਾ ਦੁਆਰਾ ਗੁਡ ਗਵਰਨੈਂਸ ਫ਼ੈਲੋ ਧਰੁਵ ਸੂਰੀ ਦੀ ਅਗਵਾਈ ਹੇਠ ਆਮ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ-ਕਮ-ਸਿਖਲ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਨਿਗਮ ਵਿਖੇ ਕਰਵਾਏ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਦ੍ਰਿਸ਼.


ਬਰਨਾਲਾ, 26 ਦਸੰਬਰ (ਹਿੰ. ਸ.)। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਬਰਨਾਲਾ ਦੁਆਰਾ ਗੁਡ ਗਵਰਨੈਂਸ ਫ਼ੈਲੋ ਧਰੁਵ ਸੂਰੀ ਦੀ ਅਗਵਾਈ ਹੇਠ ਆਮ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਨਗਰ ਨਿਗਮ ਬਰਨਾਲਾ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਨਗਰ ਨਿਗਮ ਬਰਨਾਲਾ ਅਧੀਨ ਸਾਰੇ ਸਫ਼ਾਈ ਸੇਵਕ ਅਤੇ ਫ਼ੀਲਡ ਸਟਾਫ਼ ਨੇ ਸ਼ਿਰਕਤ ਕੀਤੀ।

ਇਸ ਸਿਖਲਾਈ ਸੈਸ਼ਨ ਵਿੱਚ ਵਾਤਾਵਰਣ ਇੰਜੀਨੀਅਰ ਸੁਰਿੰਦਰਜੀਤ ਸਿੰਘ ਨੇ ਭਾਗੀਦਾਰਾਂ ਨੂੰ ਠੋਸ ਰਹਿੰਦ-ਖੂੰਹਦ ਨੂੰ ਸਾੜਨ ਦੇ ਸਿਹਤ ਪ੍ਰਭਾਵਾਂ, ਨਗਰਪਾਲਿਕਾ ਅਤੇ ਬਾਗਬਾਨੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਇਸਦੇ ਯੋਗਦਾਨ ਬਾਰੇ ਜਾਗਰੂਕ ਕੀਤਾ ।

ਉਨ੍ਹਾਂ ਵੱਲੋਂ ਪ੍ਰਭਾਵਸ਼ਾਲੀ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਰੋਤ 'ਤੇ ਵੱਖ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਚਰਾ ਬਾਲਣ ਨਾਲ ਹਵਾ ਵਿੱਚ ਨੁਕਸਾਨਦੇਹ ਤੱਤ ਫ਼ੈਲਦੇ ਹਨ, ਜੋ ਦਮਾ, ਐਲਰਜ਼ੀ ਆਦਿ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਇਸ ਸਮੱਸਿਆ ਨੂੰ ਘੱਟ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਸਾਰੇ ਸਫ਼ਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਾਉਣ, ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ ਨੂੰ ਯਕੀਨੀ ਬਣਾਉਣ, ਅਤੇ ਆਪਣੇ-ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਣ ਲਈ ਇਹਨਾਂ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਵਾਤਾਵਰਨ ਇੰਜੀਨੀਅਰ ਰਾਜੇਸ਼ ਲੇਘਾ, ਸਹਾਇਕ ਵਾਤਾਵਰਣ ਇੰਜੀਨੀਅਰ ਮਨਮੋਹਿਤ ਗਰਗ ਅਤੇ ਨਗਰ ਨਿਗਮ ਬਰਨਾਲਾ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande