ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ
ਬਰਨਾਲਾ, 26 ਦਸੰਬਰ (ਹਿੰ. ਸ.)। ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਰਨਾਲਾ ਦੇ ਮਿਊਂਸਿਪਲ ਕਮਿਸ਼ਨਰ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੋਟੀਫਿਕੇਸ਼ਨ ਦੀਆਂ ਕਾਪੀਆਂ ਨਗਰ ਨਿਗਮ ਬਰਨਾਲਾ, ਐਸ.ਡੀ.ਐਮ. ਦਫ਼
ਬਰਨਾਲਾ ਦੇ ਮਿਊਂਸਿਪਲ ਕਮਿਸ਼ਨਰ ਟੀ. ਬੈਨਿਥ.


ਬਰਨਾਲਾ, 26 ਦਸੰਬਰ (ਹਿੰ. ਸ.)। ਨਗਰ ਨਿਗਮ ਬਰਨਾਲਾ ਦੇ 50 ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਬਰਨਾਲਾ ਦੇ ਮਿਊਂਸਿਪਲ ਕਮਿਸ਼ਨਰ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਨੋਟੀਫਿਕੇਸ਼ਨ ਦੀਆਂ ਕਾਪੀਆਂ ਨਗਰ ਨਿਗਮ ਬਰਨਾਲਾ, ਐਸ.ਡੀ.ਐਮ. ਦਫ਼ਤਰ ਬਰਨਾਲਾ, ਤਹਿਸੀਲ ਦਫ਼ਤਰ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿੱਚ ਲਗਾ ਦਿੱਤੀਆਂ ਗਈਆਂ ਹਨ।

ਕਮਿਸ਼ਨਰ ਨੇ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਕਤ ਮਸੌਦਾ ਨੋਟੀਫਿਕੇਸ਼ਨ ਸਬੰਧੀ ਆਪਣੇ ਕੋਈ ਵੀ ਐਤਰਾਜ਼/ਸੁਝਾਅ ਨਗਰ ਨਿਗਮ ਬਰਨਾਲਾ ਦੇ ਦਫ਼ਤਰ ਵਿੱਖੇ ਸਹਾਇਕ ਟਾਊਨ ਪਲੈਨਰ ਦੇ ਦਫ਼ਤਰ ਵਿੱਚ ਲਿਖਤੀ ਰੂਪ ਵਿੱਚ ਜਮ੍ਹਾਂ ਕਰਵਾਉਣ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande