ਬਰਨਾਲਾ ’ਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ (ਹਿੰ. ਸ.)। ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ। ਬਰਨਾਲਾ ਵਾਸੀ ਇਸ ਨੰਬਰ ''ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪ
ਮਿਊਂਸਿਪਲ ਕਮਿਸ਼ਨਰ ਟੀ ਬੈਨਿਥ।


ਬਰਨਾਲਾ, 26 ਦਸੰਬਰ (ਹਿੰ. ਸ.)। ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ। ਬਰਨਾਲਾ ਵਾਸੀ ਇਸ ਨੰਬਰ 'ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਮਨਜੀਤ ਸਿੰਘ (ਉਪ ਮੰਡਲ ਇੰਜੀਨੀਅਰ), ਅਜੇ ਕੁਮਾਰ (ਜੂਨੀਅਰ ਇੰਜੀਨੀਅਰ, ਸੀਵਰੇਜ) ਅਤੇ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ, ਜਲ ਸਪਲਾਈ) ਨੂੰ ਦਫ਼ਤਰੀ ਸਮੇਂ ਦੌਰਾਨ ਮਿਲ ਕੇ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

ਮਿਊਂਸਿਪਲ ਕਮਿਸ਼ਨਰ ਟੀ ਬੈਨਿਥ ਨੇ ਸਾਰੇ ਸਬੰਧਿਤ ਅਧਿਕਾਰੀਆਂ, ਜਿਵੇਂ ਕਿ ਐਕਸ.ਈ.ਐਨ., ਐਸ.ਡੀ.ਓ. ਅਤੇ ਜੇ.ਈ.ਜ਼, ਨੂੰ ਫੀਲਡ ਵਿੱਚ ਸਰਗਰਮ ਰਹਿ ਕੇ ਜਨਤਾ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨਰ ਨੇ ਕਿਹਾ ਕਿ ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਲਾਪਰਵਾਹੀ ਮਿਲੀ ਤਾਂ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਪਹਿਲ ਨਾਲ ਜਨਤਕ ਸੇਵਾਵਾਂ ਨੂੰ ਮਜ਼ਬੂਤ ਬਣਾਉਣ, ਸ਼ਹਿਰ ਦੀ ਸਹੂਲਤਾਂ ਵਿੱਚ ਸੁਧਾਰ ਅਤੇ ਪੀਣਯੋਗ ਪਾਣੀ ਅਤੇ ਸਫ਼ਾਈ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande