
ਸੰਗਰੂਰ, 26 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜਿਲ੍ਹੇ ਲਈ 87.72 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜਿਲ੍ਹੇ 'ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਅਗਸਤ 2025 ਤੋਂ ਸਤੰਬਰ 2025 ਤੱਕ ਦੇ 122 ਲਾਭਪਾਤਰੀਆਂ ਲਈ 62.22 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਲਈ ਅਗਸਤ 2025 ਤੋਂ ਸਤੰਬਰ 2025 ਤੱਕ ਦੇ 50 ਲਾਭਪਾਤਰੀਆਂ ਲਈ 25.50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਪਰੁਪਏ ਦੀ ਵਿੱਤੀ ਸਹਾਇਤ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ.ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਭੇਜੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ