
ਸੁਲਤਾਨਪੁਰ ਲੋਧੀ 26 ਦਸੰਬਰ (ਹਿੰ. ਸ.)। ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ’ਤੇ ਟਰੱਸਟ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਅਰਪਿਤ ਕੀਤੇ ਗਏ ਅਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ’ਤੇ ਸ਼ਹੀਦ ਊਧਮ ਸਿੰਘ ਟਰਸਟ ਦੇ ਚੇਅਰਮੈਨ ਪ੍ਰੋ. ਚਰਨ ਸਿੰਘ ਦੀ ਦੇਖਰੇਖ ਹੇਠ ਮਨਾਇਆ ਗਿਆ। ਇਸ ਮੌਕੇ ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਡਾਕਟਰ ਬਲਜੀਤ ਕੌਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਲਈ ਦਿੱਤੀ ਬੇਮਿਆਲ ਕੁਰਬਾਨੀ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹੇਗੀ।
ਉਹਨਾਂ ਨੇ ਵੀ ਵੱਡੀ ਗਿਣਤੀ ਚ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਹਿਨਾਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਸਦਕਾ ਆਜ਼ਾਦੀ ਦਾ ਸੰਗਰਾਮ ਸਿਖਰਾਂ ’ਤੇ ਪਹੁੰਚ ਸਕਿਆ ਹੈ। ਸ਼ਹੀਦ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ ਅਤੇ ਸ਼ਹੀਦ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾਉਂਦਿਆਂ ‘ਸ਼ਹੀਦ ਊਧਮ ਸਿੰਘ ਅਮਰ ਰਹੇ’, ‘ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਵੀ ਬੁਲੰਦ ਕੀਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ