
ਫਾਜ਼ਿਲਕਾ 26 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਨੂੰ ਰੋਜ਼ਗਾਰ ਤੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਹਿੱਤ ਅਬੋਹਰ ਦੇ ਡੀ.ਏ.ਵੀ ਕਾਲਜ ਦੇ (ਆਡੀਟੋਰੀਅਮ ਹਾਲ) ਵਿਖੇ ਮਿਤੀ 30 ਦਸੰਬਰ 2025 ਦਿਨ ਮੰਗਲਵਾਰ ਨੂੰ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਅਨੁਪ੍ਰਿਆ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੇਵਲ ਮਹਿਲਾਵਾਂ ਲਈ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਰਧਮਾਨ ਟੈਕਸਟਾਈਲ, ਸਕਾਈ ਇੰਟਰਨੈਸ਼ਨਲ, ਅਜਾਈਲ ਫਿਉਚਰ, ਐਲ.ਆਈ.ਸੀ. ਇੰਡੀਆ, ਪੁਖਰਾਜ ਹੈਲਥਕੇਅਰ ਤੇ ਯੂਨੀਵਰਸਲ ਇੰਟਰਨੈਸ਼ਨਲ ਕੰਪਨੀਆਂ ਭਾਗ ਲੈ ਰਹੀਆਂ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060 22220, 98145 43684 ਅਤੇ 79861 15001 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ ਤੇ ਹੋਰ ਲੋੜੀਂਦੇ ਚੈਕਅੱਪ ਅਤੇ ਟੈਸਟ ਮੁਫਤ ਕੀਤਾ ਜਾਵੇਗਾ ਅਤੇ ਤੇ ਨਾਲ ਹੀ ਆਯੁਸ਼ਮਾਨ ਕਾਰਡ ਤੇ ਯੂ.ਡੀ.ਆਈ. ਡੀ ਕਾਰਡ ਬਣਉਣ ਦੀ ਸੁਵਿਧਾ ਵੀ ਮੁਫਤ ਦਿੱਤੀ ਜਾਵੇਗੀ। ਇਸ ਦੌਰਾਨ ਬਚਿਆਂ ਦੇ ਮਾਹਰ, ਗਾਇਨੀ, ਈ.ਐਨ.ਟੀ. ਤੇ ਡੈਂਟਲ ਆਦਿ ਡਾਕਟਰ ਕੈਂਪ ਵਿੱਚ ਮੌਜੂਦ ਰਹਿ ਕੇ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗ ਜਿਵੇਂ ਕਿ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਪੇਂਡੂ ਵਿਕਾਸ ਵਿਭਾਗ ਦੇ ਸੈਲਫ ਹੈਲਪ ਗਰੁੱਪ , ਸਖੀ. ਵਨ ਸਟਾਪ ਸੈਂਟਰ, ਬਾਲ ਸੁਰੱਖਿਆ ਯੂਨਿਟ ਆਦਿ ਹੋਰ ਵਿਭਾਗਾਂ ਵੱਲੋਂ ਔਰਤਾਂ / ਲੜਕੀਆਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ