ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ
ਕੋਟਕਪੂਰਾ/ਫਰੀਦਕੋਟ/ਜੈਤੋ 27 ਦਸੰਬਰ (ਹਿੰ. ਸ.)। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ
ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ ਹੋਣ ਮੌਕੇ।


ਕੋਟਕਪੂਰਾ/ਫਰੀਦਕੋਟ/ਜੈਤੋ 27 ਦਸੰਬਰ (ਹਿੰ. ਸ.)। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ।

ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਇਸੇ ਲੜੀ ਤਹਿਤ ਐਮ.ਐਲ. ਏ. ਗੁਰਦਿੱਤ ਸੇਖੋ ਦੀ ਧਰਮ ਪਤਨੀ ਮੈਡਮ ਬੇਅੰਤ ਕੌਰ ਨੇ ਪਿੰਡ ਮੁਮਾਰਾ ਫਰੀਦਕੋਟ ਤੋਂ ਅੱਜ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 42 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਮੈਡਮ ਬੇਅੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਰਮਨਦੀਪ ਸਿੰਘ ਮੁਮਾਰਾ ਮੌਜੂਦ ਸਨ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜੈਤੋ ਤੋਂ ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ ਅੰਮ੍ਰਿਤਸਰ ਦੀ ਤੀਰਥ ਯਾਤਰਾ ਲਈ 44 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande