ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ’ਚ ਦਾਣਾ ਮੰਡੀ ਬਟਾਲਾ ਵਿੱਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ
ਬਟਾਲਾ, 28 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਦਾਣਾ ਮੰਡੀ ਬਟਾਲਾ ਵਿੱਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸਦੇ ਚੱਲਦਿਆਂ ਦਾਣਾ ਮੰਡੀ ਵਿਖੇ ਉਸਾਰੇ ਜਾ ਰਹੇ ਸ਼ੈਡ ਦਾ ਕੰਮ ਤੇਜ਼ ਨ
ਬਟਾਲਾ ਮੰਡੀ ਨੂੰ ਹੋਰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਲਈ ਚੱਲ ਰਹੇ ਕਾਰਜਾਂ ਦਾ ਦ੍ਰਿਸ਼।


ਬਟਾਲਾ, 28 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਦਾਣਾ ਮੰਡੀ ਬਟਾਲਾ ਵਿੱਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸਦੇ ਚੱਲਦਿਆਂ ਦਾਣਾ ਮੰਡੀ ਵਿਖੇ ਉਸਾਰੇ ਜਾ ਰਹੇ ਸ਼ੈਡ ਦਾ ਕੰਮ ਤੇਜ਼ ਨਾਲ ਚੱਲ ਰਿਹਾ ਹੈ। ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵਲੋਂ ਦਾਣਾ ਮੰਡੀ ਵਿੱਚ ਉਸਾਰੇ ਜਾ ਰਹੇ ਸ਼ੈਡ ਦਾ ਸਬੰਧਿਤ ਅਧਿਕਾਰੀਆਂ ਨਾਲ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਟਾਲਾ ਮੰਡੀ ਨੂੰ ਹੋਰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਕੇ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਅੰਦਰ ਸਰਬਪੱਖੀ ਵਿਕਾਸ ਕਾਰਜ ਚੱਲ ਰਹੇ ਹਨ। ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਬਟਾਲਾ ਸਮੇਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਗਿਆ ਹੈ, ਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ। ਉੁਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande