ਆਜ਼ਾਦੀ ਤੋਂ ਲੈ ਕੇ ਹੁਣ ਤੱਕ ਜਿੰਨੇ ਵੀ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ ਉਹ ਕਾਂਗਰਸ ਦੀ ਮਿਹਨਤ ਦਾ ਨਤੀਜਾ: ਅੰਮ੍ਰਿਤਾ ਵੜਿੰਗ
ਲੁਧਿਆਣਾ, 28 ਦਸੰਬਰ (ਹਿੰ. ਸ.)। ਕਾਂਗਰਸ ਪਾਰਟੀ ਦੇ 140ਵੇਂ ਸਥਾਪਨਾ ਦਿਵਸ ਮੌਕੇ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਪੰਜਾਬ ਮਾਤਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਓਸਾਹਨ ਦੇ ਘਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੀਨੀਅਰ ਕਾਂਗਰਸੀ
ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਪੰਜਾਬ ਮਾਤਾ ਨਗਰ ਵਿਖੇ ਜਸਵਿੰਦਰ ਸਿੰਘ ਓਸਾਹਨ ਦੇ ਘਰ ਵਿਖੇ ਇੱਕ ਮੀਟਿੰਗ ’ਚ ਸ਼ਾਮਲ ਹੋਣ ਮੌਕੇ ਅੰਮ੍ਰਿਤਾ ਵੜਿੰਗ।


ਲੁਧਿਆਣਾ, 28 ਦਸੰਬਰ (ਹਿੰ. ਸ.)। ਕਾਂਗਰਸ ਪਾਰਟੀ ਦੇ 140ਵੇਂ ਸਥਾਪਨਾ ਦਿਵਸ ਮੌਕੇ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਪੰਜਾਬ ਮਾਤਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਓਸਾਹਨ ਦੇ ਘਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੀਨੀਅਰ ਕਾਂਗਰਸੀ ਆਗੂ ਅਮ੍ਰਿਤਾ ਵੜਿੰਗ ਸ਼ਾਮਿਲ ਹੋਏ ਅਤੇ ਵਰਕਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਅਮ੍ਰਿਤਾ ਵੜਿੰਗ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਜਿੰਨੇ ਵੀ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ ਹੈ, ਉਹ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੀ ਮਿਹਨਤ ਦਾ ਹੀ ਨਤੀਜਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਦੇਸ਼ ਆਜ਼ਾਦ ਹੋਇਆ ਸੀ, ਤਾਂ ਸੜਕਾਂ ਕੱਚੀਆਂ ਹੁੰਦੀਆਂ ਸਨ, ਸਿਹਤ ਪ੍ਰਣਾਲੀ ਦੀ ਵਿਵਸਥਾ ਨਹੀਂ ਸੀ ਅਤੇ ਬੇਰੋਜ਼ਗਾਰੀ, ਖੁਰਾਕ ਭੰਡਾਰ ਸਣੇ ਹੋਰ ਕਈ ਸਮੱਸਿਆਵਾਂ ਸਨ। ਕਾਂਗਰਸ ਪਾਰਟੀ ਨੇ ਦੇਸ਼ ਨੂੰ ਆਪਣੇ ਪੈਰਾਂ ਤੇ ਖੜਾ ਕੀਤਾ।

ਉਨਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਪਾਰਟੀ ਸੱਤਾ ਤੋਂ ਬਾਹਰ ਹੁੰਦੀ ਹੈ, ਤਾਂ ਵਰਕਰਾਂ ਦਾ ਹੌਂਸਲਾ ਟੁੱਟ ਜਾਂਦਾ ਹੈ। ਇਸ ਨਾਲ ਉਹਨਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਦੀ ਨਿੰਦਾ ਵੀ ਕੀਤੀ। ਵੜਿੰਗ ਨੇ ਕਿਹਾ ਕਿ ਜੇਕਰ ਕਾਂਗਰਸ ਵੀ ਇਸੇ ਰਸਤੇ ਤੇ ਚਲਦੀ, ਤਾਂ ਸ਼ਾਇਦ ਪਾਰਟੀ ਸੱਤਾ ਤੋਂ ਬਾਹਰ ਨਾ ਹੁੰਦੀ। ਲੇਕਿਨ ਕਾਂਗਰਸ ਪਾਰਟੀ ਵਾਸਤੇ ਦੇਸ਼ ਦੇ ਹਿੱਤ ਹਿੱਤਾਂ ਪਹਿਲ ਰੱਖਦੇ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਕਾਂਗਰਸ ਦੀ ਮਜਬੂਤੀ ਲਈ ਕੰਮ ਕਰਨ ਦਾ ਸੱਤਾ ਦਿੱਤਾ। ਉਥੇ ਹੀ, ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਲਈ ਲੜਨ ਅਤੇ ਇਸਨੂੰ ਸੰਭਾਲ ਕੇ ਰੱਖਣ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੇ ਸੰਵਿਧਾਨ ਦਿੱਤਾ। ਹਾਲਾਂਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉਸ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਲੇਕਿਨ ਕਾਂਗਰਸ ਪਾਰਟੀ ਦੇ ਵਰਕਰ ਦੇਸ਼ ਦੇ ਲੋਕਾਂ ਦੀ ਲੜਾਈ ਲੜਦੇ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande