ਡਾ. ਹਰੀਪਾਲ ਸਿੰਘ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 29 ਦਸੰਬਰ (ਹਿੰ. ਸ.)। ਜਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚੰਗੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵੱਲੋਂ ਅਹੁਦਾ ਸੰਭਾਲਣ ਸਮੇਂ ਕੀਤਾ ਗਿਆ । ਡਾ. ਹਰੀਪਾਲ ਸਿੰਘ
ਡਾ. ਹਰੀਪਾਲ ਸਿੰਘ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਦੇ ਹੋਏ.


ਬਰਨਾਲਾ, 29 ਦਸੰਬਰ (ਹਿੰ. ਸ.)। ਜਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਚੰਗੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਵੱਲੋਂ ਅਹੁਦਾ ਸੰਭਾਲਣ ਸਮੇਂ ਕੀਤਾ ਗਿਆ ।

ਡਾ. ਹਰੀਪਾਲ ਸਿੰਘ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਚ ਸਿਹਤ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਜਿਲ੍ਹਾ ਨਿਵਾਸੀਆਂ ਤੱਕ ਪਹੁੰਚਾਉਣ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ ਤਾਂ ਜੋ ਲੋਕੀਂ ਸਿਹਤ ਵਿਭਾਗ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਸ ਸਮੇਂ ਡਾ. ਹਰਜੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫਸਰ,ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ , ਡਾ. ਵੰਦਨਾ ਭਾਂਵਰੀ ਜਿਲ੍ਹਾ ਡੈਂਟਲ ਅਫਸਰ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦਾ ਆਹੁਦਾ ਸੰਭਾਲਣ ਸਮੇਂ ਸਵਾਗਤ ਕੀਤਾ ਗਿਆ ਅਤੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧਤਾ ਪ੍ਰਗਟਾਈ ਗਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande