ਗ੍ਰੀਨ ਸਕੂਲ ਪ੍ਰੋਗਰਾਮ ਆਡਿਟ 2025 ਵਿੱਚ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ: ਡਿਪਟੀ ਕਮਿਸ਼ਨਰ
ਬਰਨਾਲਾ, 29 ਦਸੰਬਰ (ਹਿੰ. ਸ.)। ਗ੍ਰੀਨ ਸਕੂਲ ਪ੍ਰੋਗਰਾਮ ਆਡਿਟ 2025 ਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ 6 ਸਰਕਾਰੀ ਸਕੂਲਾਂ ਨੂੰ ਰਾਸ਼ਟਰੀ ਪੱਧਰ ’ਤੇ ਗ੍ਰੀਨ ਸਕੂਲ ਵਜੋਂ ਚੁਣਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੌਮੀ ਪੱਧਰ ’ਤੇ ਚੁਣੇ
ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਦਾ ਬਾਹਰੀ ਦ੍ਰਿਸ਼.


ਬਰਨਾਲਾ, 29 ਦਸੰਬਰ (ਹਿੰ. ਸ.)। ਗ੍ਰੀਨ ਸਕੂਲ ਪ੍ਰੋਗਰਾਮ ਆਡਿਟ 2025 ਦੇ ਤਹਿਤ ਜ਼ਿਲ੍ਹਾ ਬਰਨਾਲਾ ਦੇ 6 ਸਰਕਾਰੀ ਸਕੂਲਾਂ ਨੂੰ ਰਾਸ਼ਟਰੀ ਪੱਧਰ ’ਤੇ ਗ੍ਰੀਨ ਸਕੂਲ ਵਜੋਂ ਚੁਣਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੌਮੀ ਪੱਧਰ ’ਤੇ ਚੁਣੇ ਗਏ ਗ੍ਰੀਨ ਸਕੂਲਾਂ ਵਿੱਚੋਂ ਸਰਕਾਰੀ ਹਾਈ ਸਕੂਲ ਭੈਣੀ ਜੱਸਾ, ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ, ਸਰਕਾਰੀ ਹਾਈ ਸਕੂਲ ਕੁਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਠੀਕਰੀਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਦੇਸ਼ ਪੱਧਰ 'ਤੇ ਨਾਮ ਰੌਸ਼ਨ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗ੍ਰੀਨ ਸਕੂਲ ਆਡਿਟ ਰਾਹੀਂ, ਛੇ ਮੁੱਖ ਖੇਤਰਾਂ ਵਿੱਚ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਂਦਾ ਹੈ ਜਿਸ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ, ਅਤੇ ਰਹਿੰਦ-ਖੂੰਹਦ ਸ਼ਾਮਿਲ ਹਨ। ਗ੍ਰੀਨ ਸਕੂਲ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿੱਚ ਸਾਫ਼-ਸੁਥਰੇ ਵਾਤਾਵਰਣ, ਪਾਣੀ ਅਤੇ ਊਰਜਾ ਬੱਚਤ ਅਤੇ ਰੁੱਖ ਲਗਾਉਣ ਵਰਗੀਆਂ ਆਦਤਾਂ ਬਣਦੀਆਂ ਹਨ, ਜੋ ਭਵਿੱਖ ਲਈ ਬਹੁਤ ਜ਼ਰੂਰੀ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਇੰਦੂ ਸਿਮਕ, ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ, ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਅਤੇ ਜ਼ਿਲ੍ਹਾ ਕੁਆਰਡੀਨੇਟਰ ਸੁਖਪਾਲ ਸਿੰਘ ਨੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਸਕੂਲ ਮੁੱਖੀਆਂ ਪ੍ਰਿੰਸੀਪਲ ਅਨਿਲ ਮੋਦੀ, ਪ੍ਰਿੰਸੀਪਲ ਸਰਬਜੀਤ ਸਿੰਘ, ਇੰਚਾਰਜ ਕਮਲਜੀਤ ਸਿੰਘ,ਹੈਡਮਿਸਟਰਸ ਪਰਮਿੰਦਰਜੀਤ ਕੌਰ, ਮੁੱਖ ਅਧਿਆਪਕ ਹਰਭੁਪਿੰਦਰ ਸਿੰਘ ਅਤੇ ਐਚਟੀ ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਸਕੂਲ ਅਧਿਆਪਕਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande