ਅਥਲੀਟ ਜਸ਼ਦੀਪ ਕੌਰ ਨੇ ਕੌਮੀ ਸਕੂਲ ਖੇਡਾਂ ਦੇ 4400 ਮੀਟਰ ਰਿਲੇਅ ਦੌੜ 'ਚ ਦੂਸਰਾ ਸਥਾਨ ਹਾਸਲ ਕੀਤਾ
ਤਰਨਤਾਰਨ, 29 ਦਸੰਬਰ (ਹਿੰ. ਸ.)। ਜ਼ਿਲ੍ਹਾ ਖੇਡ ਅਫ਼ਸਰ ਤਰਨਤਾਰਨ ਸਤਵੰਤ ਕੌਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀ ਉਭਰ ਰਹੀ ਅਥਲੀਟ ਜਸ਼ਨਦੀਪ ਕੌਰ ਨੂੰ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਖਿਡਾਰਨ ਜਸ਼ਨਦੀਪ ਕੌਰ ਪੁੱਤਰੀ ਸਰਦਾਰ ਦਲਜੀਤ ਸਿੰਘ ਜਿਸਨੇ ਬੀਤੇ ਦਿਨੀਂ ਕੌਮੀ ਸਕੂਲ ਖੇਡਾਂ ਵਿੱਚ ਭਾਗ
ਜ਼ਿਲ੍ਹਾ ਤਰਨ ਤਾਰਨ ਦੀ ਉਭਰ ਰਹੀ ਅਥਲੀਟ ਜਸ਼ਨਦੀਪ ਕੌਰ ਦਾ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼.


ਤਰਨਤਾਰਨ, 29 ਦਸੰਬਰ (ਹਿੰ. ਸ.)। ਜ਼ਿਲ੍ਹਾ ਖੇਡ ਅਫ਼ਸਰ ਤਰਨਤਾਰਨ ਸਤਵੰਤ ਕੌਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀ ਉਭਰ ਰਹੀ ਅਥਲੀਟ ਜਸ਼ਨਦੀਪ ਕੌਰ ਨੂੰ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਖਿਡਾਰਨ ਜਸ਼ਨਦੀਪ ਕੌਰ ਪੁੱਤਰੀ ਸਰਦਾਰ ਦਲਜੀਤ ਸਿੰਘ ਜਿਸਨੇ ਬੀਤੇ ਦਿਨੀਂ ਕੌਮੀ ਸਕੂਲ ਖੇਡਾਂ ਵਿੱਚ ਭਾਗ ਲਿਆ ਸੀ ਅਤੇ ਉਸਨੇ 4400 ਮੀਟਰ ਰਿਲੇਅ ਦੌੜ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਸੀ। ਇਹ ਖੇਡਾਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਖੇ 13 ਦਸੰਬਰ 2025 ਤੋਂ 17 ਦਸੰਬਰ 2025 ਤੱਕ ਹੋਈਆਂ ਸਨ।

ਜ਼ਿਲ੍ਹਾ ਤਰਨ ਤਾਰਨ ਦੀ ਇਸ ਹੋਣਹਾਰ ਖਿਡਾਰਨ ਜਸਨਦੀਪ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਸ਼ਾਬਾਸ਼ੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਅਤੇ ਸੂਬਾ ਪੰਜਾਬ ਨੂੰ ਆਪਣੀ ਇਸ ਧੀ ਉੱਪਰ ਮਾਣ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਸਾਡੀ ਇਹ ਧੀ ਭਵਿੱਖ ਵਿੱਚ ਹੋਰ ਵੀ ਉੱਚੀਆਂ ਮੰਜ਼ਿਲਾਂ ਨੂੰ ਹਾਸਲ ਕਰਕੇ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰੇਗੀ।

ਉਨ੍ਹਾਂ ਕਿਹਾ ਕਿ ਸਿਰਫ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜਿਨਾਂ ਨਾਲ ਜੋੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਨਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਹਨਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ, ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨ। ਇਸ ਮੌਕੇ ਜ਼ਿਲ੍ਹਾ ਖੇਡ ਦਫ਼ਤਰ ਦੇ ਸੀਨੀਅਰ ਸਹਾਇਕ ਬਲਜੀਤ ਸਿੰਘ, ਵਿਭਾਗ ਦੇ ਸਮੂਹ ਕੋਚ ਤੇ ਸਮੂਹ ਸਟਾਫ ਹਾਜ਼ਰ ਸੀ।

-------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande