
ਲੁਧਿਆਣਾ, 29 ਦਸੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 26 ਦੀ ਐਚ ਐਲ ਕਲੋਨੀ ਵਿਖੇ ਸਥਿਤ ਮਾਤਾ ਗੁਜਰ ਕੌਰ ਜੀ ਪਾਰਕ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 26 ਦਾ ਪਾਰਕ ਜਿਸ ਦੀ ਹਾਲਤ ਕੁਝ ਖਰਾਬ ਲੱਗ ਰਹੀ ਸੀ ਅਤੇ ਇਲਾਕਾ ਨਿਵਾਸੀਆਂ ਦੀ ਮੰਗ ਸੀ ਕੀ ਇਸ ਪਾਰਕ ਨੂੰ ਦੁਬਾਰਾ ਤੋਂ ਨਵੇਂ ਤਰੀਕੇ ਨਾਲ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਇੱਥੇ ਇਸ ਪਾਰਕ ਅੰਦਰ ਸਿੱਖ ਮਿਸ਼ਨਰੀ ਕਾਲਜ ਵੱਲੋਂ ਬੱਚਿਆਂ ਨੂੰ ਕੀਰਤਨ ਅਤੇ ਗੁਰੂ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੋੜਦੇ ਹੋਏ ਸਿੱਖਿਆ ਦਿੱਤੀ ਜਾਂਦੀ ਹੈ ਜੋ ਕਿ ਸਿੱਖ ਮਿਸ਼ਨਰੀ ਕਾਲਜ ਅਤੇ ਇਲਾਕਾ ਨਿਵਾਸੀਆਂ ਦਾ ਬਹੁਤ ਵੱਡਾ ਉਪਰਾਲਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ