3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਲ ਕਰਨ ਸਮੇਤ ਸੁਰੱਖਿਆ ਤੇ ਹੋਰ ਸਾਰੇ ਪ੍ਰਬੰਧ ਪੁਖ਼ਤਾ : ਡਾ. ਪ੍ਰੀਤੀ ਯਾਦਵ
ਪਟਿਆਲਾ, 3 ਦਸੰਬਰ (ਹਿੰ. ਸ.)। ਪਟਿਆਲਾ ਜ਼ਿਲ੍ਹਾ ਪ੍ਰੀ਼ਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹ ਚੋਣਾਂ, ਨਿਰਪੱਖ, ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਕਰ
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਬਾਰੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ ਸ਼ਹਿਰੀ ਵਿਕਾਸ ਡਾ. ਇਸਮਤ ਵਿਜੇ ਸਿੰਘ ਤੇ ਰਿਟਰਨਿੰਗ ਅਧਿਆਰੀਆਂ ਨਾਲ ਬੈਠਕ ਕਰਦੇ ਹੋਏ।


ਪਟਿਆਲਾ, 3 ਦਸੰਬਰ (ਹਿੰ. ਸ.)। ਪਟਿਆਲਾ ਜ਼ਿਲ੍ਹਾ ਪ੍ਰੀ਼ਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹ ਚੋਣਾਂ, ਨਿਰਪੱਖ, ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਤੇ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀ਼ਸ਼ਦ ਡਾ. ਇਸਮਤ ਵਿਜੇ ਸਿੰਘ ਸਮੇਤ ਸਬੰਧਤ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਕਿਸੇ ਉਮੀਦਵਾਰ ਨੂੰ ਨਾਮਜ਼ਦਗੀਆਂ ਦਾਖਪਲ ਕਰਨ ਸਮੇਂ ਕੋਈ ਅਸੁਵਿਧਾ ਨਾ ਹੋਵੇ, ਇਸ ਲਈ ਨਾਮਜ਼ਦਗੀ ਦਾਖਲ ਕਰਨ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦੁਆਲੇ ਪੁਲਿਸ ਸੁਰੱਖਿਆ ਪ੍ਰਬੰਧ ਪੁਖ਼ਤਾ ਹੋਣ। ਇਸ ਤੋਂ ਬਿਨ੍ਹਾਂ 3 ਵਜੇ ਤੋਂ ਪਹਿਲਾਂ ਪੁੱਜਣ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲਏ ਜਾਣ ਲਈ ਉਨ੍ਹਾਂ ਨੂੰ ਟੋਕਨ ਦੇ ਕੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਤੋਂ ‌ਬਿਨ੍ਹਾਂ ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੀ ਐਨ.ਓ.ਸੀ ਜਾਰੀ ਕੀਤੇ ਜਾਣ ਵਿੱਚ ਕੋਈ ਢਿੱਲ ਮੱਠ ਨਾ ਵਰਤਣ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਕੋਲ ਲੋੜੀਂਦੀ ਐਨਓਸੀ ਜਾਂ ਨੋ ਡਿਊ ਸਰਟੀਫਿਕੇਟ ਨਹੀਂ ਹੈ ਤਾਂ ਉਸ ਤੋਂ ਐਫੀਡੇਵਿਟ ਲਿਆ ਜਾ ਸਕਦਾ ਹੈ।

ਡਾ. ਪ੍ਰੀਤੀ ਯਾਦਵ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਇਹ ਚੋਣਾਂ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਸਮੂਹ ਅਧਿਕਾਰੀ ਇਕ ਦੂਜੇ ਨਾਲ ਆਪਸੀ ਤਾਲਮੇਲ ਕਰਦੇ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਸਮੇਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਸਮੁੱਚੇ ਅਮਲੇ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸਫਲ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande