ਬਾਲ ਵਿਆਹ ਨੂੰ ਰੋਕਣ ਲਈ ਚਾਇਲਡ਼ ਮੈਰਿਜ ਐਕਟ ਸਬੰਧੀ ਕੀਤਾ ਜਾਗਰੂਕ
ਫਾਜ਼ਿਲਕਾ 3 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਅਨੂਪ੍ਰਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਫਾਜ਼ਿਲਕਾ ਵੱਲੋਂ ਬਾਲ ਵਿਆਹਾਂ ਨੂੰ ਰੋਕਣ ਲਈ ਚਾਇਲ਼ਡ ਮੈਰਿਜ ਐਕਟ ਸਬੰਧੀ ਜਾਗਰੂਕ ਕਰਨ
ਚਾਇਲ਼ਡ ਮੈਰਿਜ ਐਕਟ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ।


ਫਾਜ਼ਿਲਕਾ 3 ਦਸੰਬਰ (ਹਿੰ. ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਅਨੂਪ੍ਰਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਫਾਜ਼ਿਲਕਾ ਵੱਲੋਂ ਬਾਲ ਵਿਆਹਾਂ ਨੂੰ ਰੋਕਣ ਲਈ ਚਾਇਲ਼ਡ ਮੈਰਿਜ ਐਕਟ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਦੇ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਅਧਿਕਾਰੀ ਨਿਸ਼ਾਨ ਸਿੰਘ, ਰਣਵੀਰ ਕੌਰ, ਜਸਵਿੰਦਰ ਕੌਰ, ਸਾਰਿਕਾ ਰਾਣੀ ਅਤੇ ਹਰਸ਼ਰਨ ਕੌਰ ਫਾਜ਼ਿਲਕਾ ਵੱਲੋਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਬਾਲ ਵਿਆਹ ਦੇ ਬਾਰੇ ਜਾਣੂ ਕਰਵਾਇਆ ਕਿ ਲੜਕੀ ਦੇ ਵਿਆਹ ਕਰਨ ਦੀ ਉਮਰ 18 ਸਾਲ ਹੈ ਅਤੇ ਲੜਕੇ ਦੇ ਵਿਆਹ ਕਰਨ ਦੀ ਉਮਰ 21 ਸਾਲ ਹੁੰਦੀ ਹੈ। ਬੱਚਿਆ ਨੂੰ ਪੜ ਲਿਖ ਕੇ ਆਪਣੇ ਪੈਰਾ ਤੇ ਖੜੇ ਹੋਣਾ ਚਾਹੀਦਾ ਹੈ।

ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਤੇ 2 ਸਾਲ ਦੀ ਸਜਾ ਤੇ 1 ਲੱਖ ਤੱਕ ਦਾ ਜੁਰਮਾਨਾ ਹੋਵੇਗਾ ਅਤੇ ਦੱਸਿਆ ਗਿਆ ਕਿ ਜੇਕਰ ਤੁਹਾਡੇ ਆਲੇ-ਦੁਆਲੇ ਬਾਲ ਵਿਆਹ ਹੁੰਦਾ ਹੈ ਤਾਂ ਉਸ ਦੀ ਸੂਚਨਾ ਚਾਇਲਡ ਹੈਲਪ ਲਾਇਨ ਨੰ. 1098 ਤੇ ਜਾਂ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਵਿਖੇ ਦਿੱਤੀ ਜਾਵੇ, ਸ਼ਿਕਾਇਤਕਰਤਾ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande