
ਚੰਡੀਗੜ੍ਹ, 3 ਦਸੰਬਰ (ਹਿੰ. ਸ.)। 26 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਪ੍ਰਸ਼ਾਸਕੀ ਸੁਧਾਰ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ (ਆਈ.ਏ.ਐਸ.) ਨੇ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ।
ਧੰਨਾ ਨੇ ਕਿਹਾ ਕਿ ਹਰਪ੍ਰੀਤ ਸੰਧੂ ਦੀ ਇਹ ਅਹਿਮ ਪ੍ਰਾਪਤੀ ਹੈ ਅਤੇ ਇਹ ਪੰਜਾਬ ਰਾਜ ਸੂਚਨਾ ਕਮਿਸ਼ਨ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਧੂ ਵੱਲੋਂ ਪੰਜਾਬ ਦੇ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਅਣਥੱਕ ਯਤਨ ਸ਼ਲਾਘਾਯੋਗ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ