
ਬਾਗਲਕੋਟ, 3 ਦਸੰਬਰ (ਹਿੰ.ਸ.)। ਕਰਨਾਟਕ ਦੇ ਬਾਗਲਕੋਟ ਜ਼ਿਲ੍ਹੇ ਦੇ ਜਾਮਖੰਡੀ ਤਾਲੁਕ ਦੇ ਸਿੱਧਪੁਰਾ ਪਿੰਡ ਨੇੜੇ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਜਾਮਖੰਡੀ ਦਿਹਾਤੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਜਾਂਚ ਕਰ ਰਹੀ ਹੈ।
ਦੱਸਿਆ ਗਿਆ ਹੈ ਕਿ ਬਾਗਲਕੋਟ-ਵਿਜੇਪੁਰਾ ਹਾਈਵੇਅ 'ਤੇ ਸਿੱਧਪੁਰਾ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਗੰਨੇ ਨਾਲ ਭਰੇ ਟਰੈਕਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮ੍ਰਿਤਕਾਂ ਦੀ ਪਛਾਣ ਵਿਸ਼ਵਨਾਥ ਕੰਬਰਾ (17), ਗਣੇਸ਼ ਅਰਾਲੀਮੱਟੀ (20), ਈਸ਼ੂ ਕੰਬਰਾ, ਪ੍ਰਵੀਨ ਸ਼ੇਡਬਾਲ (22) ਅਤੇ ਪ੍ਰਜਵਲ ਸ਼ੇਡਬਾਲ (17) ਵਜੋਂ ਹੋਈ ਹੈ। ਸਾਰੇ ਜ਼ਖਮੀ ਸਿੱਧਪੁਰਾ ਪਿੰਡ ਦੇ ਵਸਨੀਕ ਸਨ।ਹਾਦਸੇ ਦੀ ਸੂਚਨਾ ਮਿਲਣ 'ਤੇ, ਜਾਮਖੰਡੀ ਦਿਹਾਤੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੂੰ ਸ਼ੱਕ ਹੈ ਕਿ ਡਰਾਈਵਰ ਅਤੇ ਹੋਰ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਸਨ। ਤੇਜ਼ ਰਫ਼ਤਾਰ ਕਾਰਨ, ਉਨ੍ਹਾਂ ਦੀ ਕਾਰ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਪੁਲਿਸ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ