ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਜਾਗਰੂਕਤਾ ਸੈਸ਼ਨ ਦਾ ਆਯੋਜਨ
ਫਾਜ਼ਿਲਕਾ, 3 ਦਸੰਬਰ (ਹਿੰ. ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮਿੰਦਰ ਪਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਆਯੋਜਿਤ ਜਾਗਰੂਕਤਾ ਸੈਸ਼ਨ ਦਾ ਦ੍ਰਿਸ਼।


ਫਾਜ਼ਿਲਕਾ, 3 ਦਸੰਬਰ (ਹਿੰ. ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਯੂਥ ਅਗੇਸਟ ਗਰੱਗਜ਼ – ਐਂਟੀ ਡਰੱਗ ਅਵੇਰਨੈਸ ਡਰਾਈਵ ਸਬੰਧੀ ਮਹੱਤਵਪੂਰਣ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਸੈਸ਼ਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ, ਡੀ.ਪੀ.ਓ. ਫਾਜ਼ਿਲਕਾ, ਡੀ.ਐਸ.ਪੀ. (ਨਾਰਕੋਟਿਕਸ), ਸਿਵਲ ਸਰਜਨ ਫਾਜ਼ਿਲਕਾ ਅਤੇ ਡਰੱਗ ਡੀ-ਐਡੀਕਸ਼ਨ ਸੈਂਟਰ ਫਾਜ਼ਿਲਕਾ ਤੇ ਡੀ.ਪੀ.ਆਰ.ਓ. ਫਾਜ਼ਿਲਕਾ ਦੇ ਸਟਾਫ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਨੇ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਮੁਹਿੰਮ ਦੇ ਉਦੇਸ਼ ਅਤੇ ਇਸਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਨਸ਼ੇ ਖ਼ਿਲਾਫ਼ ਸਾਂਝੀ ਜ਼ਿੰਮੇਵਾਰੀ ਨਿਭਾਉਣ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਮੈਡਮ ਰੂਚੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਮਿਤੀ 06.12.2025 ਤੋਂ 06.01.2026 ਤੱਕ ਇੱਕ ਮਹੀਨਾ ਲਗਾਤਾਰ ਜਾਰੀ ਰਹੇਗੀ ਅਤੇ ਇਸ ਦੌਰਾਨ ਸਾਰੇ ਵਿਭਾਗਾਂ ਦੁਆਰਾ ਪੂਰੇ ਸਮਰਪਣ ਨਾਲ ਵੱਧ ਤੋਂ ਵੱਧ ਯਤਨ ਕਰਨਾ ਅਤੇ ਇਸ ਮੁਹਿੰਮ ਨੂੰ ਕਾਮਯਾਬ ਬਣਾਉਣਾ ਸਭ ਦਾ ਫਰਜ਼ ਹੈ।

ਇਸ ਦੌਰਾਨ ਮੈਡਮ ਰੂਚੀ ਸਵਪਨ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਵੱਧ ਤੋਂ ਵੱਧ ਸਕੂਲਾਂ ਵਿੱਚ ਨੌਜਵਾਨ ਵਿਦਿਆਰਥੀਆਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਮੁਹਿੰਮ ਨੂੰ ਸਕੂਲ ਪੱਧਰ ‘ਤੇ ਵਿਸ਼ੇਸ਼ ਤੋਰ ‘ਤੇ ਪ੍ਰਚਾਰਿਤ ਕੀਤਾ ਜਾਵੇ। ਇਸੇ ਤਰ੍ਹਾਂ ਦਫਤਰ ਡੀ.ਪੀ.ਆਰ.ਓ. ਫਾਜ਼ਿਲਕਾ ਨੂੰ ਵੀ ਹਦਾਇਤ ਕੀਤੀ ਗਈ ਕਿ ਜਾਗਰੂਕਤਾ ਮੁਹਿੰਮ ਨੂੰ ਅਖਬਾਰਾਂ, ਸਮਾਜਿਕ ਮਾਧਿਅਮਾਂ ਅਤੇ ਹੋਰ ਉਪਲਬਧ ਮੀਡੀਆ ਰਾਹੀਂ ਵੱਧ ਤੋਂ ਵੱਧ ਪਬਲਿਸ਼ ਕੀਤਾ ਜਾਵੇ, ਤਾਂ ਜੋ ਇਸ ਸੰਦੇਸ਼ ਦੀ ਪਹੁੰਚ ਜਨਤਾ ਤੱਕ ਵਿਸ਼ਾਲ ਪੱਧਰ ‘ਤੇ ਹੋ ਸਕੇ।

ਡੀ.ਐਸ.ਪੀ. (ਨਾਰਕੋਟਿਕਸ) ਵੱਲੋਂ ਨਸ਼ੇ ਦੀ ਤਸਕਰੀ ਅਤੇ ਇਸ ਨਾਲ ਸੰਬੰਧਤ ਕਾਨੂੰਨੀ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਦਫ਼ਤਰ ਵੱਲੋਂ ਨਸ਼ਾ ਛੁਡਾਉ ਸੈਂਟਰਾਂ, ਕੌਂਸਲਿੰਗ ਸੇਵਾਵਾਂ ਅਤੇ ਇਲਾਜ ਸਬੰਧੀ ਵਿਸਥਾਰ ਸਾਂਝੇ ਕੀਤੇ ਗਏ। ਅੰਤ ਵਿੱਚ, ਮੈਡਮ ਰੂਚੀ ਸਵਪਨ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਸ਼ੇ ਖ਼ਿਲਾਫ਼ ਇਹ ਮੁਹਿੰਮ ਤਦੋਂ ਹੀ ਪ੍ਰਭਾਵਸ਼ਾਲੀ ਹੋਵੇਗੀ ਜਦੋਂ ਸਾਰੇ ਵਿਭਾਗ ਮਿਲਕੇ ਇਕੱਠੇ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪ੍ਰੇਰਤ ਕਰਨਗੇ। ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਲੈਣਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ ਸੰਪਰਕ ਕਰ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande