
ਧੁਬੜੀ (ਅਸਾਮ), 3 ਦਸੰਬਰ (ਹਿੰ.ਸ.)। ਧੁਬੜੀ ਜ਼ਿਲ੍ਹੇ ਦੇ ਬਿਲਾਸਿਪਾਰਾ ਇਲਾਕੇ ਵਿੱਚ ਚਾਰ ਨੌਜਵਾਨਾਂ ਵੱਲੋਂ ਇੱਕ 14 ਸਾਲਾ ਨਾਬਾਲਗ ਲੜਕੀ ਦੇ ਹੱਥ-ਪੈਰ ਬੰਨ੍ਹ ਕੇ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਪੀੜਤਾ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮਯਨਾਲ ਹੱਕ ਅਤੇ ਤਿੰਨ ਹੋਰ ਸਾਥੀਆਂ ਨੇ 14 ਸਾਲਾ ਲੜਕੀ ਦੇ ਹੱਥ-ਪੈਰ ਬੰਨ੍ਹ ਕੇ ਝੋਨੇ ਦੇ ਖੇਤ ਵਿੱਚ ਉਸ ਨਾਲ ਜਬਰ ਜਨਾਹ ਕੀਤਾ।
ਲੜਕੀ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਜਰੰਗ ਦਲ ਨੇ ਵੀ ਇਸ ਘਟਨਾ ਸਬੰਧੀ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਬਜਰੰਗ ਦਲ ਦੇ ਕਾਰਕੁਨਾਂ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਨਹੀਂ ਤਾਂ ਬਜਰੰਗ ਦਲ ਦੇ ਕਾਰਕੁਨ ਅੰਦੋਲਨ ਕਰਨਗੇ। ਪੁਲਿਸ ਇਸ ਸਬੰਧ ’ਚ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ