ਆਈ. ਏ. ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ
ਸੰਗਰੂਰ, 3 ਦਸੰਬਰ (ਹਿੰ. ਸ.)। ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ''ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ''ਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰ
ਆਈ. ਏ. ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ


ਸੰਗਰੂਰ, 3 ਦਸੰਬਰ (ਹਿੰ. ਸ.)। ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ 'ਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਆਈ.ਏ.ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਪ੍ਰਨੀਤ ਸ਼ੇਰਗਿੱਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande