ਖਜ਼ਾਨਾ ਦਫਤਰਾਂ 'ਚ 04-06 ਦਸੰਬਰ ਤੱਕ “ਪੈਨਸ਼ਨਰ ਸੇਵਾ ਮੇਲਾ-2” ਦਾ ਆਯੋਜਨ
ਲੁਧਿਆਣਾ, 3 ਦਸੰਬਰ (ਹਿੰ. ਸ.)। ਜ਼ਿਲ੍ਹਾ ਖਜ਼ਾਨਾ ਦਫਤਰ, ਲੁਧਿਆਣਾ ਅਤੇ ਉਪ ਖਜ਼ਾਨਾ ਦਫਤਰਾਂ ਵਿਖੇ 04 ਤੋਂ 6 ਦਸਬੰਰ ਤੱਕ “ਪੈਨਸ਼ਨਰ ਸੇਵਾ ਮੇਲਾ - 2” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ
ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ।


ਲੁਧਿਆਣਾ, 3 ਦਸੰਬਰ (ਹਿੰ. ਸ.)। ਜ਼ਿਲ੍ਹਾ ਖਜ਼ਾਨਾ ਦਫਤਰ, ਲੁਧਿਆਣਾ ਅਤੇ ਉਪ ਖਜ਼ਾਨਾ ਦਫਤਰਾਂ ਵਿਖੇ 04 ਤੋਂ 6 ਦਸਬੰਰ ਤੱਕ “ਪੈਨਸ਼ਨਰ ਸੇਵਾ ਮੇਲਾ - 2” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੁੜ 04 ਦਸੰਬਰ ਤੋਂ 06 ਦਸੰਬਰ, 2025 ਤੱਕ ਪੈਨਸ਼ਨਰ ਸੇਵਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਦੇ ਨਾਲ-ਨਾਲ ਉਪ ਖਜ਼ਾਨਾ ਦਫਤਰਾਂ ਸਮਰਾਲਾ, ਖੰਨਾ, ਜਗਰਾਓਂ, ਪਾਇਲ ਅਤੇ ਰਾਏਕੋਟ ਵਿਖੇ ਵੀ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ ਜਿਸ ਵਿੱਚ ਪੈਨਸ਼ਨ ਸੇਵਾ ਪੋਰਟਲ ਰਾਹੀਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕਰਵਾਉਣੀ ਯਕੀਨੀ ਬਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਵਿੱਤ ਵਿਭਾਗ, ਪੰਜਾਬ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਾ ਖਜ਼ਾਨਾ ਦਫਤਰ ਪੱਧਰ 'ਤੇ ਮਿਤੀ 13 ਤੋਂ 15 ਨਵੰਬਰ, 2025 ਤੱਕ ਪੈਨਸ਼ਨਰ ਸੇਵਾ ਮੇਲਾ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਹਿੱਸਾ ਲੈਂਦੇ ਹੋਏ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕਰਵਾਈ ਗਈ।

ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਵੱਲੋਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਜਿਹੜੇ ਲਾਭਪਾਤਰੀਆਂ ਵੱਲੋਂ ਹਾਲੇ ਤੱਕ ਆਪਣੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਨਹੀਂ ਕਰਵਾਈ ਗਈ, ਉਹ ਪੈਨਸ਼ਨਰ 04 ਦਸੰਬਰ ਤੋਂ 06 ਦਸੰਬਰ ਤੱਕ ਲੱਗਣ ਵਾਲੇ “ਪੈਨਸ਼ਨਰ ਸੇਵਾ ਮੇਲਾ - 2” ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਵਾ ਕੇ ਇਸ ਸੇਵਾ ਦਾ ਲਾਭ ਉਠਾਉਣ।

------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande