
ਪਟਿਆਲਾ, 3 ਦਸੰਬਰ (ਹਿੰ. ਸ.)। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਬੁੱਧਵਾਰ ਕੁਲ 142 ਨਾਮਜ਼ਦਗੀਆਂ ਦਾਖਲ ਹੋਈਆਂ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 37 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਜਦੋਂ ਕਿ ਬਲਾਕ ਸੰਮਤੀ ਭੁੱਨਰਹੇੜੀ ਲਈ ਅੱਜ 7 ਨਾਮਜਦਗੀਆਂ ਜਮ੍ਹਾਂ ਹੋਈਆਂ ਹਨ।ਨਾਭਾ ਲਈ 4, ਘਨੌਰ ਬਲਾਕ ਸੰਮਤੀ ਲਈ 15, ਪਟਿਆਲਾ ਬਲਾਕ ਲਈ 3, ਪਟਿਆਲਾ ਦਿਹਾਤੀ ਸੰਮਤੀ ਲਈ 33, ਪਾਤੜਾਂ ਬਲਾਕ ਸੰਮਤੀ ਲਈ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ ਹੈ।
ਇਸ ਤੋਂ ਇਲਾਵਾ ਰਾਜਪੁਰਾ ਬਲਾਕ ਸੰਮਤੀ ਲਈ 25, ਸਮਾਣਾ ਲਈ ਕੋਈ ਨਹੀਂ, ਸਨੌਰ ਬਲਾਕ ਸੰਮਤੀ ਲਈ 14 ਅਤੇ ਸ਼ੰਭੂ ਕਲਾਂ ਬਲਾਕ ਸੰਮਤੀ ਲਈ 4 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਏ ਹਨ।
ਜਿਕਰਯੋਗ ਹੈ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04 ਦਸੰਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ ਨੂੰ ਸ਼ਾਮ 03 ਵਜੇ ਤੱਕ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ