ਮੁੰਬਈ ਦੇ ਭਾਂਡੁਪ ਵਿੱਚ ਹਾਦਸੇ 'ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਸੋਗ
ਨਵੀਂ ਦਿੱਲੀ, 30 ਦਸੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਦੇ ਭਾਂਡੁਪ ਖੇਤਰ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੇ ਹੋਏ ਜਾਨੀ ਨੁਕਸਾਨ ''ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਰਾਹੀਂ ਜਾਰੀ ਸੰਦੇਸ਼ ਵਿੱਚ ਪ੍ਰਧਾਨ ਮੰਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਾਈਲ ਫੋਟੋ।


ਨਵੀਂ ਦਿੱਲੀ, 30 ਦਸੰਬਰ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਦੇ ਭਾਂਡੁਪ ਖੇਤਰ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੇ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਰਾਹੀਂ ਜਾਰੀ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁਖੀ ਹਨ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ਭਾਂਡੁਪ, ਮੁੰਬਈ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਮੈਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ। ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋਣ। ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਮੁੰਬਈ ਦੇ ਭਾਂਡੁਪ ਰੇਲਵੇ ਸਟੇਸ਼ਨ ਨੇੜੇ ਭਾਂਡੁਪ ਡਿਪੂ ਵਿਖੇ ਬੇਸਟ ਦੀ ਇੱਕ ਬੱਸ ਨਾਲ ਕੁਚਲਣ ਕਾਰਨ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਹੋਰ ਗੰਭੀਰ ਜ਼ਖਮੀ ਹੋ ਗਏ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande