ਪਰਾਲੀ ਪ੍ਰਬੰਧਨ ਮਸ਼ੀਨਾਂ ਤੇ 10 ਕਰੋੜ ਦੇ ਲਗਭਗ ਸਬਸਿਡੀ ਦਾ ਪ੍ਰਬੰਧ ਕੀਤਾ : ਮੁੱਖ ਖੇਤੀਬਾੜੀ ਅਫਸਰ
ਪੱਟੀ/ਤਰਨਤਾਰਨ, 30 ਦਸੰਬਰ (ਹਿੰ. ਸ.)। ਫਸਲੀ ਵਿਭਿੰਨਤਾ ਅਪਣਾਈਏ, ਨਵੀਆਂ ਖੇਤੀ ਤਕਨੀਕਾਂ ਅਪਣਾ ਕੇ ਰੰਗਲਾ ਪੰਜਾਬ ਬਣਾਈਏ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰ ਐਕਸਟੈਂਸ਼ਨ ਸਕੀਮ ਤਹਿਤ ਖੇਤੀਬਾੜੀ ਅਤ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਭੱਠਲ ਫਾਰਮ, ਨੌਸ਼ਹਿਰਾ ਪਨੂੰਆਂ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਦ੍ਰਿਸ਼.


ਪੱਟੀ/ਤਰਨਤਾਰਨ, 30 ਦਸੰਬਰ (ਹਿੰ. ਸ.)। ਫਸਲੀ ਵਿਭਿੰਨਤਾ ਅਪਣਾਈਏ, ਨਵੀਆਂ ਖੇਤੀ ਤਕਨੀਕਾਂ ਅਪਣਾ ਕੇ ਰੰਗਲਾ ਪੰਜਾਬ ਬਣਾਈਏ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਅਤੇ ਖੇਤੀ ਦੇ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰ ਐਕਸਟੈਂਸ਼ਨ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਭੱਠਲ ਫਾਰਮ, ਨੌਸ਼ਹਿਰਾ ਪਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਵਿਸ਼ੇਸ਼ ਤੌਰ ਤੇ ਪਹੁੰਚੇ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੀ.ਏ. ਦਿਲਬਾਗ ਸਿੰਘ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਦਿਲਬਾਗ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਵੇਖਣਾ ਚਾਹੁੰਦੀ ਹੈ ਅਤੇ ਇਸ ਲਈ ਨਿਰੰਤਰ ਕਾਰਜ ਕਰ ਰਹੀ ਹੈ। ਉਨਾਂ ਦੱਸਿਆ ਕਿ ਭਵਿੱਖ ਵਿੱਚ ਪਾਣੀ ਪੱਧਰ ਨਾ ਘਟੇ ਇਸ ਲਈ ਸਰਕਾਰ ਬਣਦਿਆਂ ਹੀ ਕਿਸਾਨਾਂ ਦੇ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਆਰੰਭੇ ਉੱਥੇ ਪਾਣੀ ਰਿਚਾਰਜ ਕਰਨ ਵਾਲੀ ਤਕਨੀਕ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ। ਜਿਸ ਤਹਿਤ ਇਸ ਸਾਲ ਤਰਨ ਤਰਨ ਦੇ ਕਿਸਾਨਾਂ ਨੂੰ ਲਗਭਗ 39 ਲੱਖ ਰੁਪਏ ਦੀ ਰਕਮ ਸਿੱਧੀ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ। ਇਸ ਸਾਲ ਹੜਾਂ ਨਾਲ ਹੋਏ ਨੁਕਸਾਨ ਦੇ ਦਰਦ ਨੂੰ ਘਟਾਉਣ ਲਈ ਪਹਿਲੀ ਵਾਰ ਪੰਜਾਬ ਸਰਕਾਰ ਨੇ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਉਥੇ ਜ਼ਿਲ੍ਹਾ ਤਰਨ ਤਾਰਨ ਵਿੱਚ 20 ਹਜਾਰ ਏਕੜ ਤੋਂ ਵੱਧ ਕਣਕ ਦਾ ਬੀਜ਼ ਮੁਫਤ ਕਿਸਾਨਾਂ ਨੂੰ ਦਿੱਤਾ ਗਿਆ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਭੰਗੂ ਨੇ ਮਹਿਕਮੇ ਦੁਆਰਾ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਜਾਗਰੂਕ ਕੀਤਾ ਕਿ ਕਿਸਾਨ ਆਪਣੀ ਲੋੜ ਅਨੁਸਾਰ ਸਹਾਇਕ ਧੰਦਿਆਂ ਦੀ ਸਿਖਲਾਈ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਯੂਨੀਵਰਸਿਟੀ ਦੇ ਅਦਾਰਿਆਂ ਨਾਲ ਤਾਲਮੇਲ ਬਣਾਉਣ ਤਾਂ ਜੋ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦੇਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉੱਥੇ ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਜਿੱਥੇ ਸਰਕਾਰ ਨੇ ਕਿਸਾਨਾਂ ਦੀ ਮਜ਼ਬੂਰੀ ਨੂੰ ਸਮਝਦਿਆਂ ਝੋਨੇ ਦੀ ਅਗੇਤੀ ਲਵਾਈ ਦੀ ਖੁੱਲ ਦਿੱਤੀ ਉਥੇ ਇਸ ਲਈ ਲੋੜੀਂਦੀ ਮਸ਼ੀਨਰੀ ਤੇ ਲਗਭਗ 10 ਕਰੋੜ ਰੁਪਏ ਦੀ ਸਬਸਿਡੀ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਪੱਧਰ, ਬਲਾਕ ਪੱਧਰ ਅਤੇ ਜਿਲ੍ਹਾ ਪੱਧਰ `ਤੇ ਮਾਹਿਰਾਂ ਨੇ ਕੈਂਪ ਲਗਾ ਕੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਉਪਰਾਲਿਆਂ ਸਦਕਾ ਇਸ ਵਾਰ ਪਿਛਲੇ ਸਾਲ ਨਾਲੋਂ ਅਗਜਨੀ ਦੀਆਂ ਘਟਨਾਵਾਂ ਘਟੀਆਂ ਜੋ ਕਿ ਸਾਡੇ ਚੰਗੇ ਭਵਿੱਖ ਲਈ ਵਧੀਆ ਉਪਰਾਲਾ ਹੈ। ਇਸੇ ਤਰ੍ਹਾਂ ਜਮੀਨ ਸੁਧਾਰ ਲਈ ਲਗਭਗ 12 ਲੱਖ ਦੀ ਸਬਸਿਡੀ ਤੇ ਜਿਪਸਮ ਦਿੱਤੀ ਗਈ।

ਸਟੇਜ ਸੰਚਾਲਨ ਦੌਰਾਨ ਡਾ ਭੁਪਿੰਦਰ ਸਿੰਘ ਖੇਤੀਬਾੜੀ ਅਫ਼ਸਰ ਪੱਟੀ ਨੇ ਹਾਜ਼ਰੀਨ ਨੂੰ ਭੂਮੀ ਦੀ ਸਿਹਤ ਬਣਾਈ ਰੱਖਣ ਲਈ ਮਿੱਟੀ ਪਰਖ ਅਨੁਸਾਰ ਖਾਦਾਂ ਦੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਦੀ ਸਲਾਹ ਦਿੱਤੀ। ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਜ਼ਿਲ੍ਹਾ ਪਸਾਰ ਮਾਹਿਰ, ਕ੍ਰਿਸ਼ੀ ਵਿਗਿਆਨ ਕੇਂਦਰ, ਬੂਹ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖ਼ਾਲਸਾ ਕਾਲਜ ਸਿਖਲਾਈ ਕੇਂਦਰ ਦੇ ਮਾਹਿਰਾਂ ਨੇ ਵੱਖ-ਵੱਖ ਵਿਸ਼ਿਆਂ `ਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande