ਡੀ. ਸੀ. ਵਲੋਂ ਮੈਰਿਜ ਪੈਲਸਾਂ 'ਚ ਹਥਿਆਰ ਆਦਿ ਲੈ ਕੇ ਆਉਣ 'ਤੇ ਪਾਬੰਦੀ
ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸ
ਡੀ. ਸੀ. ਵਲੋਂ ਮੈਰਿਜ ਪੈਲਸਾਂ 'ਚ ਹਥਿਆਰ ਆਦਿ ਲੈ ਕੇ ਆਉਣ 'ਤੇ ਪਾਬੰਦੀ


ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਅਕਸਰ ਇਹ ਦੇਖਣ ਵਿਚ ਆਇਆ ਹੈ ਕਿ ਪੈਲਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਲੋਕ ਆਪਣੇ ਨਾਲ ਹਥਿਆਰ ਲੈ ਕੇ ਆਉਂਦੇ ਹਨ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਪੇਲੈਸਾਂ ਵਿਚ ਹਥਿਆਰ ਲੈ ਕੇ ਆਉਣ ਤੇ ਪਾਬੰਦੀ ਲਗਾਈ ਗਈ ਹੈ।

ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਜਦੀਕੀ ਚੌਂਕੀ ਜਾਂ ਥਾਣੇ ਜਮਾਂ ਕਰਨੀ ਯਕੀਨੀ ਬਣਾਈ ਜਾਵੇ

ਹੋਟਲ, ਢਾਬੇ, ਸਰਾਵਾਂ, ਮਕਾਨ ਮਾਲਕਾਂ, ਖੇਤੀਬਾੜੀ ਫਾਰਮਾਂ, ਕਾਰਖਾਨੇਦਾਰਾਂ, ਰੈਸਟੋਰੈਟ ਵਿਚ ਠਹਿਰਨ ਵਾਲੇ ਵਿਅਕਤੀਆਂ ਦੀ ਸੂਚਨਾ ਨਾ ਰੱਖਣ ਦਾ ਨੋਟਿਸ ਲੈਂਦਿਆਂ, ਜ਼ਿਲ੍ਹਾ ਮੈਜਿਸਟਰੇਟ ਵਰਜੀਤ ਵਾਲੀਆ ਵਲੋਂ ਸਬੰਧਤ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਮਾਕਨ ਮਾਲਕ ਵਲੋਂ ਕੋਈ ਵੀ ਨਵਾਂ ਕਿਰਾਏਦਾਰ ਜਾਂ ਕਿਸੇ ਉਦਯੋਗਿਕ, ਸਨਅਤੀ ਅਦਾਰੇ ਜਾਂ ਖੇਤੀਬਾੜੀ ਨਾਲ ਸਬੰਧਤ ਕੰਮ ਲਈ ਕੋਈ ਅਜਨਬੀ ਵਿਅਕਤੀ ਨੂੰ ਪੱਕੇ ਜਾਂ ਕੱਚੇ ਤੌਰ ਉਤੇ ਰੱਖਿਆਂ ਜਾਂਦਾ ਹੈ ਤਾਂ ਉਸਦੀ ਪੂਰੀ ਅਤੇ ਸਹੀ ਸੂਚਨਾ ਜਿਸ ਵਿਚ ਵਿਅਕਤੀ ਦਾ ਨਾਮ, ਪਤਾ ਫੋਟੋ ਆਦਿ ਹੋਵੇ ਆਪਣੇ ਨਜਦੀਕੀ ਥਾਣੇ ਚੌਂਕੀ ਵਿਚ ਤੁਰੰਤ ਜਮਾਂ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਉਨ੍ਹਾਂ ਕਿਹਾ ਕਿ ਬਾਹਰਲੇ ਰਾਜਾਂ ਤੋਂ ਆ ਕੇ ਬਹੁਤ ਜਿਆਦਾ ਗਿਣਤੀ ਵਿਚ ਪ੍ਰਵਾਸੀ ਮਜਦੂਰ ਕੰਮ ਕਰ ਰਹੇ ਹਨ। ਇਹ ਪ੍ਰਵਾਸੀ ਮਜਦੂਰ ਆਪਣੇ ਪਰਿਵਾਰਾਂ ਸਮੇਤ ਪੰਜਾਬ ਦੇ ਹਰੇਕ ਪਿੰਡ ਵਿਚ ਰਹ ਰਹੇ ਹਨ। ਇਹ ਮਜਦੂਰ ਪਿੰਡਾਂ ਵਿਚ ਖੇਤਾਂ ਵਿਚ ਕੰਮ ਕਰਦੇ ਹਨ ਅਤੇ ਕਿਸਾਨਾਂ ਪਾਸ ਰਹਿੰਦੇ ਹਨ ਅਤੇ ਇਸ ਤਰ੍ਹਾਂ ਸਹਿਰ ਵਿਚ ਵੀ ਕਈ ਤਰਾਂ ਦੇ ਕੰਮ ਕਰਦੇ ਹਨ। ਸ਼ਹਿਰਾਂ ਵਿਚ ਕਿਰਾਏ ਤੇ ਜਾਂ ਆਪਣੀਆਂ ਝੁੱਗੀਆਂ ਬਣਾ ਕੇ ਰਹਿੰਦੇ ਹਨ। ਅਜਿਹੇ ਪ੍ਰਵਾਸੀ ਮਜਦੂਰਾਂ ਦੇ ਨਾਲ ਨਾਲ ਕਈ ਕਰਾਇਮ ਪੇਸ਼ਾਂ ਲੋਕ ਵੀ ਮਜਦੂਰਾਂ ਦੇ ਰੂਪ ਵਿਚ ਆ ਜਾਂਦੇ ਹਨ ਜੋ ਕਰਾਇਮ ਕਰਕੇ ਵਾਪਸ ਆਪਣੇ ਰਾਜ ਨੂੰ ਚਲੇ ਜਾਂਦੇ ਹਨ ਇਹ ਲੋਕ ਅਪਰਾਧਿਕ ਕਾਰਨਾਮਿਆਂ ਨੂੰ ਅੰਜਾਮ ਦੇ ਕੇ ਫਿਰ ਅਲੋਪ ਹੋ ਜਾਂਦੇ ਹਨ ਇਨ੍ਹਾਂ ਕਾਰਨਾਮਿਆਂ ਨੂੰ ਰੋਕਣ ਲਈ ਇਨ੍ਹਾਂ ਦੀ ਜਾਣਕਾਰੀ ਜਮਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਇਹ ਹੁਕਮ 23 ਫਰਵਰੀ ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande