ਜ਼ਿਲ੍ਹਾ ਮੈਜਿਸਟ੍ਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ 'ਤੇ ਲਗਾਈ ਪਾਬੰਦੀ
ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ
ਜ਼ਿਲ੍ਹਾ ਮੈਜਿਸਟ੍ਰੇਟ ਨੇ ਸੜਕਾਂ ਕਿਨਾਰੇ ਪਸ਼ੂ ਚਰਾਉਣ 'ਤੇ ਲਗਾਈ ਪਾਬੰਦੀ


ਰੂਪਨਗਰ, 30 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਪਸ਼ੂਆਂ ਨੂੰ ਜ਼ਿਲ੍ਹਾ ਰੂਪਨਗਰ ਦੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਰੂਪਨਗਰ ਵਿਚ ਚਰਵਾਹੇ ਭਾਰੀ ਮਾਤਰਾ ਵਿੱਚ ਗਊਆਂ/ਮੱਝਾਂ/ ਭੇਡਾਂ/ਬੱਕਰੀਆਂ ਆਦਿ ਲੈਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ/ ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜਿਸ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲ ਪੇਸ਼ ਆਉਂਦੀਆਂ ਹਨ ਅਤੇ ਪਸ਼ੂਆਂ ਕਰਨ ਸੜਕ ਉੱਤੇ ਐਕਸੀਡੈਂਟ ਹੋਣ ਦੀਆਂ ਘਟਨਾਵਾਂ ਵੀ ਹੁੰਦੀਆਂ ਹਨ।

ਇਸ ਲਈ ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਨਿੱਤ ਸੜਕਾਂ ਤੇ ਹੁੰਦੇ ਐਕਸੀਡੈਂਟਾਂ ਨੂੰ ਮੁੱਖ ਰੱਖਦੇ ਹੋਏ ਫੌਰੀ ਕਾਰਵਾਈ ਦੀ ਲੋੜ ਦੇ ਮੱਦੇਨਜ਼ਰ ਪਸ਼ੂਆਂ ਨੂੰ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 23 ਫਰਵਰੀ ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande