
ਰੂਪਨਗਰ, 30 ਦਸੰਬਰ (ਹਿੰ. ਸ.)। ਜਿਲ੍ਹਾ ਮੈਜਿਸਟਰੇਟ, ਰੂਪਨਗਰ ਵਰਜੀਤ ਵਾਲੀਆ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਰੂਪਨਗਰ ਵਿੱਚ ਸਮਾਂ ਸ਼ਾਮ 7 ਵਜੇ ਤੋ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ ਲਗਾਉਂਦਾ ਹਾਂ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ. ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸੋ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੰਦਾ ਹਾਂ।
ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਦੱਸਿਆ ਕਿ ਭਾਰਤ ਦੇਸ਼ ਪ੍ਰੰਪਰਾਵਾਂ ਦਾ ਦੇਸ਼ ਹੈ, ਜਿੱਥੇ ਹਰੇਕ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਿੰਦੂ ਧਰਮ ਵਲੋ ਗਊ ਦੀ ਪੂਜਾ ਕੀਤੀ ਜਾਂਦੀ ਹੈ, ਜਿਨ੍ਹਾਂ ਨਾਲ ਅਤਿਆਚਾਰ ਹੋਣ ਤੇ ਸਮਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਰਾਤ ਸਮੇਂ ਗਊ ਧੰਨ ਦੀ ਆਵਾਜਾਈ ਤੇ ਢੁਅ-ਢੁਆਈ ਤੋਂ ਤਸਕਰੀ ਤੇ ਚੋਰੀ ਦਾ ਸੰਦੇਹ ਪੈਦਾ ਹੁੰਦਾ ਹੈ, ਜਿਸ ਕਰਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਨ੍ਹਾਂ ਹਾਲਤਾਂ ਨੂੰ ਮੱਦੇ ਨਜਰ ਰੱਖਦੇ ਹੋਏ, ਇਹ ਜਰੂਰੀ ਸਮਝਿਆ ਜਾਂਦਾ ਹੈ। ਕਿ ਸਮਾਂ ਸ਼ਾਮ 7 ਵਜੇ ਤੋ ਸਵੇਰੇ 6 ਵਜੇ ਤੱਕ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਜਾਵੇ।
ਉਨ੍ਹਾ ਕਿਹਾਂ ਕਿ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕ ਪਾਸੋ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਜਰੂਰ ਕਰਾਉਣ। ਜਿਨ੍ਹਾਂ ਲੋਕਾਂ ਪਾਸ ਗਊ ਵੰਸ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਕਰਾਉਣ ਲਈ ਏਰੀਏ ਦੇ ਸਬੰਧਤ ਪਸ਼ੂ ਪਾਲਣ ਅਫਸਰ ਪਾਸ ਗਊ ਵੰਸ਼ ਦੀ ਰਜਿਸਟਰੇਸ਼ਨ ਕਰਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ । ਇਹ ਹੁਕਮ 23 ਫਰਵਰੀ ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ