ਵਿਧਾਇਕ ਡਾ. ਜਸਬੀਰ ਸਿੰਘ ਵੱਲੋਂ ਮਿਲਾਪ ਐਵੀਨਿਊ ਵਿੱਚ ਇੰਟਰਲੋਕਿੰਗ ਟਾਈਲ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 30 ਦਸੰਬਰ (ਹਿੰ. ਸ.)। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 82 ਦੇ ਮਿਲਾਪ ਐਵੀਨਿਊ, ਗਲੀ ਨੰਬਰ 1 ਵਿਚ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਸੰਦੀਪ ਸਿੰਘ, ਇਲਾਕਾ ਨਿਵਾਸੀ ਅਤੇ ਪਾਰਟ
ਵਿਧਾਇਕ ਡਾ. ਜਸਬੀਰ ਸਿੰਘ ਮਿਲਾਪ ਐਵੀਨਿਊ 'ਚ ਇੰਟਰਲੋਕਿੰਗ ਟਾਈਲ ਦੇ ਕੰਮ ਦਾ ਉਦਘਾਟਨ ਕਰਦੇ ਹੋਏ.


ਅੰਮ੍ਰਿਤਸਰ, 30 ਦਸੰਬਰ (ਹਿੰ. ਸ.)। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 82 ਦੇ ਮਿਲਾਪ ਐਵੀਨਿਊ, ਗਲੀ ਨੰਬਰ 1 ਵਿਚ ਇੰਟਰਲੋਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਸੰਦੀਪ ਸਿੰਘ, ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਡਾ. ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਲਹਿਰ ਹਰ ਗਲੀ-ਮੁਹੱਲੇ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਪੱਛਮੀ ਵਿੱਚ ਸੜਕਾਂ, ਗਲੀਆਂ, ਪਾਣੀ ਸਪਲਾਈ ਅਤੇ ਲਾਈਟਾਂ ਸਮੇਤ ਕਈ ਵਿਕਾਸ ਪ੍ਰੋਜੈਕਟ ਤਹਿ ਸ਼ਡਿਊਲ ਅਨੁਸਾਰ ਤੇਜ਼ੀ ਨਾਲ ਜਾਰੀ ਹਨ। ਸਰਕਾਰ ਦਾ ਉਦੇਸ਼ ਹਰ ਵਾਰਡ ਵਿੱਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਦਾ ਅਸਲ ਲਾਭ ਮਿਲੇ।

ਅੰਤ ਵਿੱਚ ਡਾ. ਜਸਬੀਰ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸਕਾਰਜਾਂ ਦੀ ਨਿਗਰਾਨੀ ਲਈ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਦਾ ਇਕ ਮਾਤਰ ਮਕਸਦ ਲੋਕਾਂ ਦੀ ਭਲਾਈ ਅਤੇ ਪੱਕਾ ਵਿਕਾਸ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande