ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ 'ਚ ਡਰੋਨ ਦੀ ਵਰਤੋਂ ਉਤੇ ਪਾਬੰਦੀ
ਰੂਪਨਗਰ, 30 ਦਸੰਬਰ (ਹਿੰ. ਸ.)। ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਆਮ ਵੇਖਣ ਵਿੱਚ ਆਇਆ ਹੈ ਕਿ ਡਰੋਨਾਂ ਦੀ ਵਧਦੀ ਪ੍ਰਸਿੱਧਤਾ ਅਤੇ ਅਸਾਨੀ ਨਾਲ ਮਿਲਣ ਕਾਰਣ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀਆਂ ਉਲੰਘਣਾ ਦੀ ਸੰਭਾਵਨਾਂ ਵੱਧ ਜਾਣ ਦਾ ਖਦਸ਼ਾ ਹੈ। ਇਸ ਲ
ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਰਜੀਤ ਵਾਲੀਆ


ਰੂਪਨਗਰ, 30 ਦਸੰਬਰ (ਹਿੰ. ਸ.)। ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਆਮ ਵੇਖਣ ਵਿੱਚ ਆਇਆ ਹੈ ਕਿ ਡਰੋਨਾਂ ਦੀ ਵਧਦੀ ਪ੍ਰਸਿੱਧਤਾ ਅਤੇ ਅਸਾਨੀ ਨਾਲ ਮਿਲਣ ਕਾਰਣ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀਆਂ ਉਲੰਘਣਾ ਦੀ ਸੰਭਾਵਨਾਂ ਵੱਧ ਜਾਣ ਦਾ ਖਦਸ਼ਾ ਹੈ। ਇਸ ਲਈ ਜਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਵਿੱਚ ਡਰੋਨ ਦੀ ਵਰਤੋਂ ਉਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨੇੜੇ ਡਰੋਨ ਦੀ ਸੰਭਾਵੀ ਦੁਰਵਰਤੋਂ ਜਿਵੇਂ ਕਿ ਨਸ਼ੀਲੇ ਪਦਾਰਥਾਂ, ਮੋਬਾਇਲ, ਹਥਿਆਰ ਆਦਿ ਦੀ ਤਸਕਰੀ ਲਈ ਅਤੇ ਕਿਸੇ ਵੀ ਕੈਦੀ ਨੂੰ ਜੇਲ੍ਹਾਂ ਤੋਂ ਭਜਾਉਣ ਅਤੇ ਅੱਤਵਾਦ ਹਮਲੇ ਦੀ ਸੰਭਾਵਨਾਂ ਦੇ ਤੌਰ ਤੇ ਜੇਲ੍ਹਾਂ ਦੀ ਰੈਕੀ ਕਰਨ ਦੀ ਕੋਸ਼ਿਸ਼ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਪੰਜਾਬ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਜਿਲ੍ਹਾ ਰੂਪਨਗਰ ਵਿਖੇ ਜੇਲ੍ਹ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਲ੍ਹਾ ਜੇਲ੍ਹ ਰੂਪਨਗਰ ਦੀ ਹਦੂਦ ਤੋਂ 500 ਮੀਟਰ ਤੱਕ ਦੇ ਏਰੀਏ ਨੂੰ ਨੌ ਡਰੋਨ ਜ਼ੋਨ ਏਰੀਆ ਘੋਸ਼ਿਤ ਕਰਨਾ ਜਰੂਰੀ ਸਮਝਿਆ ਜਾਂਦਾ ਹੈ। ਇਹ ਹੁਕਮ 26 ਫਰਵਰੀ ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande