ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 30 ਦਸੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ
ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਵਿਧਾਨ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੇ ਜਾਣ ਦਾ ਦ੍ਰਿਸ਼.


ਚੰਡੀਗੜ੍ਹ, 30 ਦਸੰਬਰ (ਹਿੰ. ਸ.)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਨਛੱਤਰ ਪਾਲ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

---------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande